Punjab govt jobs   »   Guru Nanak Dev Ji   »   Guru Nanak Dev Ji
Top Performing

Guru Nanak Dev Ji – The First Sikh Guru 1469 to 1539

Guru Nanak Dev Ji- The First Sikh Guru 1469 to 1539-Overview

Guru Nanak Dev Ji- The First Sikh Guru 1469 to 1539 – Overview: Guru Nanak Dev Ji is counted among the great personalities of the world. He was the founder of the Sikh Panth. When he was born in the 15th century, there was an uproar everywhere on earth. The blind beliefs had increased a lot among the people. They were wandering in the darkness of ignorance. Iniquity, lies, and corruption prevailed everywhere.

The upper caste people also considered it a sin to touch the lower caste people. The treatment of women in society cannot be described in words. People had forgotten the reality of religion. It had become only a pretense of pomp and ceremony. The rulers and their employees used to oppress the subjects instead of doing them well.

He used to spend most of his time in Rangarlis. Guru Nanak Dev Ji showed the true path of knowledge to humanity wandering in the darkness of ignorance. He gave the message of unity to humanity. Affected by the magical personality of Guru Nanak Dev Ji and his sweet words, people of all classes and religions became his devotees. Undoubtedly this was a great success for Guru Nanak Dev Ji. Because of this, Guru Nanak Dev Ji has a prominent place in world history.

History of Guru Nanak Dev Ji | ਗੁਰੂ ਨਾਨਕ ਦੇਵ ਜੀ ਦਾ ਇਤਿਹਾਸ

History of Guru Nanak Dev Ji: 1499 ਈ. ਵਿੱਚ ਗਿਆਨ ਦੀ ਪ੍ਰਾਪਤੀ ਤੋਂ ਬਾਅਦ ਗੁਰੂ ਨਾਨਕ ਦੇਵ ਜੀ ਜਿਆਦਾ ਸਮਾਂ ਸੁਲਤਾਨਪੁਰ ਲੋਧੀ ਵਿਖੇ ਨਾ ਠਹਿਰੇ ਅਤੇ ਉਹ ਦੇਸ਼ ਅਤੇ ਵਿਦੇਸ਼ਾਂ ਦੀ ਲੰਬੀ ਯਾਤਰਾ ਲਈ ਨਿਕਲ ਪਏ । ਗੁਰੂ ਨਾਨਕ ਦੇਵ ਜੀ ਨੇ ਲਗਭਗ 21 ਵਰ੍ਹੇ ਇਨ੍ਹਾਂ ਯਾਤਰਾਵਾਂ ਵਿੱਚ ਬਤੀਤ ਕੀਤੇ । ਗੁਰੂ ਸਾਹਿਬ ਦੀਆਂ ਇਨ੍ਹਾਂ ਯਾਤਰਾਵਾਂ ਨੂੰ ਉਦਾਸੀਆਂ ਵੀ ਕਿਹਾ ਜਾਂਦਾ ਹੈ ਕਿਉਂਕਿ ਗੁਰੂ ਸਾਹਿਬ ਇਸ ਸਮੇਂ ਦੇ ਦੌਰਾਨ ਘਰ-ਬਾਰ ਤਿਆਗ ਕੇ ਇੱਕ ਉਦਾਸੀ ਵਾਂਗ ਘੁੰਮਦੇ ਫਿਰਦੇ ਰਹੇ । ਗੁਰੂ ਸਾਹਿਬ ਦੀਆਂ ਇਨ੍ਹਾਂ ਉਦਾਸੀਆਂ ਸੰਬੰਧੀ ਜਾਣਕਾਰੀ ਪ੍ਰਾਪਤ ਕਰਨ ਲਈ ਸਾਨੂੰ ਕੁਝ ਔਕੜਾਂ ਦਾ ਸਾਹਮਣਾ ਕਰਨਾ ਪੈਂਦਾ ਹੈ ।ਪਹਿਲਾ, ਗੁਰੂ ਜੀ ਨੇ ਆਪਣੀਆਂ ਉਦਾਸੀਆਂ ਸੰਬੰਧੀ ਕੋਈ ਵੇਰਵਾ ਨਹੀਂ ਲਿਖਿਆ ।

 ਗੁਰੂ ਨਾਨਕ ਦੇਵ ਜੀ ਦਾ ਜਨਮ 15 ਅਪਰੈਲ, 1469 ਈ. ਨੂੰ ਪੂਰਨਮਾਸ਼ੀ ਵਾਲੇ ਦਿਨ ਰਾਇ ਭੋਇ ਦੀ ਤਲਵੰਡੀ ਵਿਖੇ ਹੋਇਆ । ਇਹ ਸਥਾਨ ਪਾਕਿਸਤਾਨ ਦੇ ਸ਼ੇਖੂਪੁਰਾ ਜ਼ਿਲ੍ਹਾ ਵਿੱਚ ਸਥਿਤ ਹੈ ਇਸੇ ਪਵਿੱਤਰ ਸਥਾਨ ਨੂੰ ਅੱਜ-ਕਲ੍ਹ ਨਨਕਾਣਾ ਸਾਹਿਬ ਕਿਹਾ ਜਾਂਦਾ ਹੈ । ਗੁਰੂ ਨਾਨਕ ਦੇਵ ਜੀ ਦੀ ਜਨਮ ਮਿਤੀ ਬਾਰੇ ਇਤਿਹਾਸਕਾਰਾਂ ਵਿੱਚ ਮਤਭੇਦ ਹਨ । ਕੁਝ ਇਤਿਹਾਸਕਾਰਾਂ ਦਾ ਵਿਚਾਰ ਹੈ ਕਿ ਗੁਰੂ ਸਾਹਿਬ ਦਾ ਜਨਮ ਅਕਤੂਬਰ
ਨਵੰਬਰ ਦੇ ਮਹੀਨੇ ਵਿੱਚ ਹੋਇਆ ਸੀ ਪਰ ਜ਼ਿਆਦਾਤਰ ਇਤਿਹਾਸਕਾਰ ਅਪਰੈਲ ਦੀ ਮਿਤੀ ਨੂੰ ਠੀਕ ਮੰਨਦੇ ਹਨ ।ਇਸੇ ਤਰ੍ਹਾਂ ਗੁਰੂ ਨਾਨਕ ਦੇਵ ਜੀ ਦਾ ਨਾਂ ਨਾਨਕ ਕਿਉਂ ਰੱਖਿਆ ਗਿਆ ਇਸ ਸੰਬੰਧੀ ਵੀ ਇਤਿਹਾਸਕਾਰਾਂ ਵਿੱਚ ਮਤਭੇਦ ਹਨ । ਕੁਝ ਇਤਿਹਾਸਕਾਰਾਂ ਦੇ ਵਿਚਾਰ ਅਨੁਸਾਰ ਅਜਿਹਾ ਨਾਮਕਰਨ ਗੁਰੂ ਸਾਹਿਬ ਦੇ ਨਾਨਕਾ ਪਰਿਵਾਰ ਵਿੱਚ ਜਨਮ ਹੋਣ ਕਾਰਨ ਕੀਤਾ ਗਿਆ । ਕੁਝ ਹੋਰਨਾਂ ਦੇ ਵਿਚਾਰ ਅਨੁਸਾਰ ਨਾਨਕ ਨਾਂ ਗੁਰੂ ਸਾਹਿਬ ਦੀ ਭੈਣ ਨਾਨਕੀ ਕਾਰਨ ਰੱਖਿਆ ਗਿਆ । ਗੁਰੂ ਨਾਨਕ ਦੇਵ ਜੀ ਦੇ ਪਿਤਾ ਜੀ ਦਾ ਨਾਂ ਮਹਿਤਾ ਕਾਲੂ ਜੀ ਸੀ ਅਤੇ ਉਹ ਬੇਦੀ ਜਾਤ ਦੇ ਖੱਤਰੀ ਪਰਿਵਾਰ ਨਾਲ ਸੰਬੰਧ ਰੱਖਦੇ ਸਨ । ਮਹਿਤਾ ਕਾਲ ਜੀ ਪਿੰਡ ਦੇ ਪਟਵਾਰੀ ਸਨ ।

ਗੁਰੂ ਸਾਹਿਬ ਦੀ ਮਾਤਾ ਜੀ ਦਾ ਨਾਂ ਤ੍ਰਿਪਤਾ ਜੀ ਸੀ। ਉਹ ਬੜੀ ਧਾਰਮਿਕ ਵਿਚਾਰਾਂ ਵਾਲੀ ਇਸਤਰੀ ਸੀ ਸਿੱਖ ਪਰੰਪਰਾਵਾਂ ਦੇ ਅਨੁਸਾਰ ਗੁਰੂ ਸਾਹਿਬ ਦੇ ਜਨਮ ਸਮੇਂ ਅਨੇਕਾਂ ਚਮਤਕਾਰ ਹੋਏ । ਉਨ੍ਹਾਂ ਦੇ ਚਿਹਰੇ ‘ਤੇ ਰੂਹਾਨੀ ਨੂਰ ਟਪਕਦਾ ਵੇਖ ਕੇ ਪੁਰੋਹਿਤ ਹਰਦਿਆਲ ਨੇ ਇਹ ਭਵਿੱਖਬਾਣੀ ਕੀਤੀ ਸੀ ਕਿ ਇਸ ਬਾਲਕ ਦੀ ਪ੍ਰਸਿੱਧੀ ਸਾਰੇ ਸੰਸਾਰ ਵਿੱਚ ਫੈਲੇਗੀ ਅਤੇ ਸਭ ਧਰਮਾਂ ਤੇ ਜਾਤੀਆਂ ਦੇ ਲੋਕ ਉਸ ਦਾ ਆਦਰ ਕਰਨਗੇ । ਪ੍ਰਸਿੱਧ ਇਤਿਹਾਸਕਾਰ ਐੱਮ. ਏ. ਮੈਕਾਲਿਫ਼ ਦੇ ਅਨੁਸਾਰ, “ਗੁਰੂ ਨਾਨਕ ਦਾ ਆਗਮਨ ਇੱਕ ਨਵੀਂ ਜਾਗ੍ਰਿਤੀ ਦਾ ਸੂਚਕ ਸੀ ।

ਗੁਰੂ ਨਾਨਕ ਦੇਵ ਜੀ ਬਚਪਨ ਤੋਂ ਹੀ ਬੜੇ ਗੰਭੀਰ ਅਤੇ ਵਿਚਾਰਸ਼ੀਲ ਸੁਭਾਅ ਦੇ ਸਨ । ਉਨ੍ਹਾਂ ਦਾ ਝੁਕਾਅ ਖੇਡਾਂ ਵੱਲ ਘੱਟ ਅਤੇ ਪਰਮਾਤਮਾ ਦੀ ਭਗਤੀ ਵੱਲ ਜ਼ਿਆਦਾ ਸੀ ।ਉਹ ਅਕਸਰ ਆਪਣੇ ਵਿਚਾਰਾਂ ਵਿੱਚ ਮਗਨ ਰਹਿੰਦੇ ਸਨ । ਗੁਰੂ ਸਾਹਿਬ ਜਦੋਂ ਸੱਤ ਵਰ੍ਹਿਆਂ ਦੇ ਹੋਏ ਤਾਂ ਉਨ੍ਹਾਂ ਨੂੰ ਪੰਡਤ ਗੋਪਾਲ ਦੀ ਪਾਠਸ਼ਾਲਾ ਵਿੱਚ ਹਿੰਦੀ ਅਤੇ ਗਣਿਤ ਦੀ ਮੁੱਢਲੀ ਸਿੱਖਿਆ ਪ੍ਰਾਪਤ ਕਰਨ ਲਈ ਭੇਜਿਆ ਗਿਆ । ਗੁਰੂ ਸਾਹਿਬ ਨੇ ਆਪਣੇ ਅਧਿਆਤਮਕ ਗਿਆਨ ਨਾਲ ਪੰਡਤ ਗੋਪਾਲ ਨੂੰ ਹੈਰਾਨ ਕਰ ਦਿੱਤਾ ਸੀ ।

ਇਸ ਤੋਂ ਬਾਅਦ ਗੁਰੂ ਸਾਹਿਬ ਨੇ ਪੰਡਤ ਬ੍ਰਿਜਨਾਥ ਤੋਂ ਸੰਸਕ੍ਰਿਤ ਅਤੇ ਮੌਲਵੀ ਕੁਤਬਉੱਦੀਨ ਤੋਂ ਫ਼ਾਰਸੀ ਅਤੇ ਅਰਬੀ ਦਾ ਗਿਆਨ ਹਾਸਲ ਕੀਤਾ । ਗੁਰੂ ਸਾਹਿਬ ਪੜ੍ਹਾਈ ਵਿੱਚ ਘੱਟ ਦਿਲਚਸਪੀ ਲੈਂਦੇ ਸਨ । ਉਹ ਸਾਧੂ-ਸੰਤਾ ਨੂੰ ਮਿਲ ਕੇ ਬਹੁਤ ਖ਼ੁਸ਼ ਹੁੰਦੇ ਸਨ ।ਜਦੋਂ ਗੁਰੂ ਨਾਨਕ ਦੇਵ ਜੀ 9 ਵਰ੍ਹਿਆਂ ਦੇ ਹੋਏ ਤਾਂ ਪੁਰੋਹਿਤ ਹਰਦਿਆਲ ਨੇ ਉਨ੍ਹਾਂ ਨੂੰ ਜਨੇਊ ਪਹਿਨਾਉਣ ਲਈ ਬੁਲਾਇਆ । ਗੁਰੂ ਸਾਹਿਬ ਨੇ ਇਸ ਜਨੇਊ ਨੂੰ ਪਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ।

ਗੁਰੂ ਨਾਨਕ ਦੇਵ ਜੀ ਦੇ ਪਿਤਾ ਜੀ ਨੂੰ ਨਾਨਕ ਨੂੰ ਬਹੁਤ ਗੰਭੀਰ ਅਤੇ ਸਦਾ ਪਰਮਾਤਮਾ ਦੇ ਵਿਚਾਰਾਂ ਵਿੱਚ ਮਗਨ ਵੇਖ ਕੇ ਚਿੰਤਾ ਹੋਣ ਲੱਗੀ । ਇਸ ਲਈ ਉਨ੍ਹਾਂ ਨੇ ਗੁਰੂ ਸਾਹਿਬ ਨੂੰ ਕਿਸੇ ਕਾਰ-ਵਿਹਾਰ ਵਿੱਚ ਲਗਾਉਣ ਦਾ ਯਤਨ ਕੀਤਾ । ਸਭ ਤੋਂ ਪਹਿਲਾਂ ਗੁਰੂ ਸਾਹਿਬ ਨੂੰ ਮੱਝਾਂ ਚਰਾਉਣ ਦਾ ਕੰਮ ਸੌਂਪਿਆ ਗਿਆ । ਪਰ ਗੁਰੂ ਨਾਨਕ ਦੇਵ ਜੀ ਭਗਤੀ ਵਿੱਚ ਇੰਨੇ ਲੀਨ ਹੋ ਜਾਂਦੇ ਸਨ ਕਿ ਉਨ੍ਹਾਂ ਦੀਆਂ ਮੱਝਾਂ ਕਿਸਾਨਾਂ ਦੇ ਖੇਤਾਂ ਨੂੰ ਨਸ਼ਟ ਕਰ ਦਿੰਦੀਆਂ ਸਨ ।

ਇਸ ਸੰਬੰਧੀ ਸ਼ਿਕਾਇਤਾਂ ਮਿਲਣ ਕਾਰਨ ਮਹਿਤਾ ਕਾਲੂ ਜੀ ਨੇ ਨਾਨਕ ਨੂੰ ਇਸ ਕਿੱਤੇ ਤੋਂ ਹਟਾ ਕੇ ਖੇਤੀਬਾੜੀ ਦੇ ਕਿੱਤੇ ਵਿੱਚ ਲਗਾ ਦਿੱਤਾ ।ਖੇਤੀਬਾੜੀ ਦੇ ਕਿੱਤੇ ਵਿੱਚ ਵੀ ਗੁਰੂ ਸਾਹਿਬ ਨੇ ਕੋਈ ਦਿਲਚਸਪੀ ਨਾ ਵਿਖਾਈ ਸਿੱਟੇ ਵਜੋਂ ਹੁਣ ਗੁਰੂ ਸਾਹਿਬ ਨੂੰ ਵਪਾਰ ਦੇ ਕਿੱਤੇ ਵਿੱਚ ਲਗਾਉਣ ਦਾ ਫੈਸਲਾ ਕੀਤਾ ਗਿਆ । ਗੁਰੂ ਜੀ ਨੂੰ 20 ਰੁਪਏ ਦਿੱਤੇ ਗਏ ਅਤੇ ਉਨ੍ਹਾਂ ਨੂੰ ਕੋਈ ਲਾਹੇਵੰਦ ਸੌਦਾ ਕਰਨ ਲਈ ਮੰਡੀ ਭੇਜਿਆ ਗਿਆ ਰਸਤੇ ਵਿੱਚ ਗੁਰੂ ਸਾਹਿਬ ਨੂੰ ਇੱਕ ਸਾਧੂਆਂ ਦਾ ਟੋਲਾ ਮਿਲਿਆ ਜੋ ਕਈ ਦਿਨਾਂ ਤੋਂ ਭੁੱਖਾ ਸੀ । ਗੁਰੂ ਸਾਹਿਬ ਨੇ ਆਪਣੇ ਸਾਰੇ ਰੁਪਏ ਇਨ੍ਹਾਂ ਸਾਧੂਆਂ ਨੂੰ ਭੋਜਨ ਕਰਾਉਣ ‘ਤੇ ਖ਼ਰਚ ਦਿੱਤੇ ਅਤੇ ਖ਼ਾਲੀ ਹੱਥ ਘਰ ਵਾਪਸ ਆ ਗਏ । ਇਹ ਘਟਨਾ ਇਤਿਹਾਸ ਵਿੱਚ ‘ਸੱਚਾ ਸੌਦਾ ਦੇ ਨਾਂ ਨਾਲ ਜਾਣੀ ਜਾਂਦੀ ਹੈ ।

ਗੁਰੂ ਨਾਨਕ ਦੇਵ ਜੀ ਦਾ ਵਿਆਹ ਬਟਾਲਾ ਨਿਵਾਸੀ ਮੂਲ ਚੰਦ ਦੀ ਸਪੁੱਤਰੀ ਸੁਲੱਖਣੀ ਜੀ ਨਾਲ ਕੀਤਾ ਗਿਆ । ਉਸ ਸਮੇਂ ਆਪ ਜੀ ਦੀ ਉਮਰ 14 ਵਰ੍ਹਿਆਂ ਦੀ ਸੀ । ਸਮੇਂ ਦੇ ਨਾਲ ਆਪ ਜੀ ਦੇ ਘਰ ਦੋ ਪੁੱਤਰਾਂ ਸ੍ਰੀ ਚੰਦ ਅਤੇ ਲਖਮੀ ਦਾਸ ਜਨਮ ਲਿਆ । ਵਿਆਹੁਤਾ ਜੀਵਨ ਦੀਆਂ ਜ਼ਿੰਮੇਵਾਰੀਆ ਵੀ ਗੁਰੂ ਸਾਹਿਬ ਨੂੰ ਅਧਿਆਤਮਕ ਮਾਰਗ ਤੋਂ ਨਾ ਹਟਾ ਸਕੀਆਂ।

ਗੁਰੂ ਨਾਨਕ ਦੇਵ ਜੀ ਜਦੋਂ 20 ਵਰ੍ਹਿਆ ਦੇ ਹੋਏ ਤਾਂ ਮਹਿਤਾ ਕਾਲੂ ਜੀ ਨੇ ਆਪ ਨੂੰ ਸੁਲਤਾਨਪੁਰ ਲੋਧੀ ਵਿਖੇ ਆਪਣੇ ਜਵਾਈ ਜੈ ਰਾਮ ਕੋਲ ਭੇਜ ਦਿੱਤਾ । ਜੈ ਰਾਮ ਜੀ ਦੌਲਤ ਖਾਂ ਲੋਧੀ ਦੀ ਨੌਕਰੀ ਵਿੱਚ ਇੱਕ ਉੱਚ ਕਰਮਚਾਰੀ ਸਨ । ਉਨ੍ਹਾਂ ਦੀ ਸਿਫ਼ਾਰਿਸ਼ ‘ਤੇ ਗੁਰੂ ਨਾਨਕ ਦੇਵ ਜੀ ਨੂੰ ਮੋਦੀਖ਼ਾਨੇ (ਅੰਨ ਭੰਡਾਰ) ਵਿੱਚ ਨੌਕਰੀ ਮਿਲ ਗਈ ।ਗੁਰੂ ਸਾਹਿਬ ਨੇ ਇਹ ਕੰਮ ਬੜੀ ਯੋਗਤਾ ਨਾਲ ਕੀਤਾ । ਗੁਰੂ ਸਾਹਿਬ ਨੂੰ ਜੋ ਕੁਝ ਪ੍ਰਾਪਤ ਹੁੰਦਾ ਉਹ ਲੋੜਵੰਦਾਂ ਨੂੰ ਵੰਡ ਦਿੰਦੇ ਸਨ ।

 ਗੁਰੂ ਨਾਨਕ ਦੇਵ ਜੀ ਸੁਲਤਾਨਪੁਰ ਲੋਧੀ ਵਿੱਚ ਰਹਿੰਦੇ ਹੋਏ ਰੋਜ਼ਾਨਾ ਸਵੇਰੇ ਬੇਈਂ ਨਦੀ ਵਿੱਚ ਇਸ਼ਨਾਨ ਕਰਨ ਲਈ ਜਾਂਦੇ ਸਨ । ਇੱਕ ਦਿਨ ਉਹ ਇਸ਼ਨਾਨ ਕਰਨ ਗਏ ਤਿੰਨ ਦਿਨ ਅਲੋਪ ਰਹੇ । ਇਸ ਸਮੇਂ ਉਨ੍ਹਾਂ ਨੂੰ ਸੱਚੇ ਗਿਆਨ ਦੀ ਪ੍ਰਾਪਤੀ ਹੋਈ ।ਉਸ ਸਮੇਂ ਗੁਰੂ ਨਾਨਕ ਦੇਵ ਜੀ ਦੀ ਉਮਰ 30 ਵਰ੍ਹਿਆਂ ਦੀ ਸੀ । ਗਿਆਨ ਪ੍ਰਾਪਤੀ ਤੋਂ ਬਾਅਦ ਗੁਰੂ ਸਾਹਿਬ ਨੇ ਸਭ ਤੋਂ ਪਹਿਲਾਂ ‘ ‘ਨਾ ਕੋ ਹਿੰਦੂ ਅਤੇ ਨਾ ਕੋ ਮੁਸਲਮਾਨ” ਦੇ ਸ਼ਬਦ ਕਹੇ । ਇਸ ਤੋਂ ਇਹ ਭਾਵ ਸੀ ਕਿ ਹਿੰਦੂ ਜਾਂ ਮੁਸਲਮਾਨ ਕੋਈ ਵੱਖਵੱਖ ਨਹੀਂ, ਬਲਕਿ ਸਭ ਇੱਕ ਅਕਾਲ ਪੁਰਖ ਦੇ ਬਣਾਏ ਹੋਏ ਬੰਦੇ ਹਨ । ਇਸ ਤਰ੍ਹਾਂ ਉਨ੍ਹਾਂ ਨੇ ਆਪਸੀ ਭਾਈਚਾਰੇ ਦਾ ਸਿਧਾਂਤ ਪ੍ਰਚਲਿਤ ਕੀਤਾ ।

Journey of Guru Nanak Dev Ji | ਗੁਰੂ ਨਾਨਕ ਦੇਵ ਜੀ ਦੀ ਯਾਤਰਾ

Journey of Guru Nanak Dev Ji: 1499 ਈ. ਵਿੱਚ ਗਿਆਨ ਦੀ ਪ੍ਰਾਪਤੀ ਤੋਂ ਬਾਅਦ ਗੁਰੂ ਨਾਨਕ ਦੇਵ ਜੀ ਜਿਆਦਾ ਸਮਾਂ ਸੁਲਤਾਨਪੁਰ ਲੋਧੀ ਵਿਖੇ ਨਾ ਠਹਿਰੇ ਅਤੇ ਉਹ ਦੇਸ਼ ਅਤੇ ਵਿਦੇਸ਼ਾਂ ਦੀ ਲੰਬੀ ਯਾਤਰਾ ਲਈ ਨਿਕਲ ਪਏ । ਗੁਰੂ ਨਾਨਕ ਦੇਵ ਜੀ ਨੇ ਲਗਭਗ 21 ਵਰ੍ਹੇ ਇਨ੍ਹਾਂ ਯਾਤਰਾਵਾਂ ਵਿੱਚ ਬਤੀਤ ਕੀਤੇ । ਗੁਰੂ ਸਾਹਿਬ ਦੀਆਂ ਇਨ੍ਹਾਂ ਯਾਤਰਾਵਾਂ ਨੂੰ ਉਦਾਸੀਆਂ ਵੀ ਕਿਹਾ ਜਾਂਦਾ ਹੈ ਕਿਉਂਕਿ ਗੁਰੂ ਸਾਹਿਬ ਇਸ ਸਮੇਂ ਦੇ ਦੌਰਾਨ ਘਰ-ਬਾਰ ਤਿਆਗ ਕੇ ਇੱਕ ਉਦਾਸੀ ਵਾਂਗ ਘੁੰਮਦੇ ਫਿਰਦੇ ਰਹੇ । ਗੁਰੂ ਸਾਹਿਬ ਦੀਆਂ ਇਨ੍ਹਾਂ ਉਦਾਸੀਆਂ ਸੰਬੰਧੀ ਜਾਣਕਾਰੀ ਪ੍ਰਾਪਤ ਕਰਨ ਲਈ ਸਾਨੂੰ ਕੁਝ ਔਕੜਾਂ ਦਾ ਸਾਹਮਣਾ ਕਰਨਾ ਪੈਂਦਾ ਹੈ ।ਪਹਿਲਾ, ਗੁਰੂ ਜੀ ਨੇ ਆਪਣੀਆਂ ਉਦਾਸੀਆਂ ਸੰਬੰਧੀ ਕੋਈ ਵੇਰਵਾ ਨਹੀਂ ਲਿਖਿਆ ।

ਦੂਜਾ, ਇਨ੍ਹਾਂ ਉਦਾਸੀਆ ਸੰਬੰਧੀ ਸਾਨੂੰ ਕੋਈ ਸਮਕਾਲੀਨ ਸੋਮਾ ਨਹੀਂ ਮਿਲਦਾ । ਤੀਜਾ, ਇਨ੍ਹਾਂ ਉਦਾਸੀਆਂ ਨਾਲ ਸੰਬੰਧਿਤ ਕਈ ਥਾਂਵਾ ਦੇ ਨਾਂ ਹੁਣ ਬਦਲ ਚੁੱਕੇ ਹਨ । ਇਸ ਲਈ ਇਨ੍ਹਾਂ ਥਾਂਵਾਂ ਦੀ ਸਹੀ ਸਥਿਤੀ ਦੀ ਜਾਣਕਾਰੀ ਪ੍ਰਾਪਤ ਕਰਨਾ ਬੜਾ ਔਖਾ ਹੈ ।ਚੌਥਾ, ਇਨ੍ਹਾਂ ਉਦਾਸੀਆਂ ਦੀ ਜਾਣਕਾਰੀ ਸੰਬੰਧੀ ਸਾਡਾ ਮੁੱਖ ਸੋਮਾ ਜਨਮ ਸਾਖੀਆਂ ਹਨ, ਪਰ ਇਨ੍ਹਾਂ ਜਨਮ ਸਾਖੀਆਂ ਵਿੱਚ ਦਿੱਤਾ ਗਿਆ ਵੇਰਵਾ ਇੱਕ ਦੂਜੇ ਨਾਲ ਮੇਲ ਨਹੀਂ ਖਾਂਦਾ ।

ਇਸ ਦਾ ਕਾਰਨ ਇਹ ਹੈ ਕਿ ਇਨ੍ਹਾਂ ਜਨਮ ਸਾਖੀਆਂ ਵਿੱਚ ਬਹੁਤ ਸਾਰੀਆਂ ਮਨਘੜਤ ਗੱਲਾਂ ਨੂੰ ਸ਼ਾਮਲ ਕੀਤਾ ਗਿਆ ਹੈ । ਗੁਰੂ ਨਾਨਕ ਦੇਵ ਜੀ ਨੇ ਕੁੱਲ ਕਿੰਨੀਆਂ ਉਦਾਸੀਆਂ ਕੀਤੀਆਂ ਇਸ ਸੰਬੰਧੀ ਇਤਿਹਾਸਕਾਰਾਂ ਵਿੱਚ ਮਤਭੇਦ ਹਨ । ਆਧੁਨਿਕ ਖੋਜਾਂ ਨੇ ਇਹ ਸਿੱਧ ਕਰ ਦਿੱਤਾ ਹੈ ਕਿ ਗੁਰੂ ਨਾਨਕ ਦੇਵ ਜੀ ਦੀਆਂ ਉਦਾਸੀਆਂ ਦੀ ਗਿਣਤੀ ਤਿੰਨ ਸੀ ।

Guru nanak dev ji
Guru Nanak dev ji

ਗੁਰੂ ਨਾਨਕ ਦੇਵ ਜੀ ਦੀਆਂ ਉਦਾਸੀਆਂ ਦਾ ਪ੍ਰਮੁੱਖ ਉਦੇਸ਼ ਲੋਕਾਂ ਵਿੱਚ ਫੈਲੀ ਅਗਿਆਨਤਾ ਅਤੇ ਅੰਧ-ਵਿਸ਼ਵਾਸਾਂ ਨੂੰ ਦੂਰ ਕਰਨਾ ਸੀ ਅਤੇ ਇੱਕ ਪਰਮਾਤਮਾ ਦੀ ਪੂਜਾ ਅਤੇ ਆਪਸੀ ਭਾਈਚਾਰੇ ਦਾ ਪ੍ਰਚਾਰ ਕਰਨਾ ਸੀ । ਉਸ ਸਮੇਂ ਹਿੰਦੂ ਅਤੇ ਮੁਸਲਮਾਨ ਦੋਵੇਂ ਹੀ ਧਰਮ ਦੇ ਅਸਲੀ ਸਿਧਾਂਤਾਂ ਨੂੰ ਭੁੱਲ ਕੇ ਆਪਣੇ ਮਾਰਗ ਤੋਂ ਭਟਕ ਚੁੱਕੇ ਸਨ । ਉਸ ਸਮੇਂ ਲੋਕਾਂ ਨੇ ਅਣਗਿਣਤ ਦੇਵੀ ਦੇਵਤਿਆਂ, ਕਬਰਾਂ, ਰੁੱਖਾਂ, ਸੱਪਾਂ ਅਤੇ ਪੱਥਰਾਂ ਆਦਿ ਦੀ ਪੂਜਾ ਸੁਰੂ ਕਰ ਦਿੱਤੀ ਸੀ ।

ਇਸ ਤਰ੍ਹਾਂ ਧਰਮ ਦੀ ਸੱਚੀ ਭਾਵਨਾ ਖ਼ਤਮ ਹੋ ਚੁੱਕੀ ਸੀ । ਉਸ ਸਮੇਂ ਸਮਾਜ ਕਈ ਜਾਤਾਂ ਅਤੇ ਉਪਜਾਤਾਂ ਵਿੱਚ ਵੰਡਿਆ ਹੋਇਆ ਸੀ । ਇੱਕ ਜਾਤੀ ਦੇ ਲੋਕ ਦੂਜੀ ਜਾਤੀ ਦੇ ਲੋਕਾਂ ਨਾਲ ਨਫ਼ਰਤ ਕਰਦੇ ਸਨ । ਸਮਾਜ ਵਿੱਚ ਇਸਤਰੀਆਂ ਦੀ ਹਾਲਤ ਬਹੁਤ ਤਰਸਯੋਗ ਸੀ ।ਉਨ੍ਹਾਂ ਨੂੰ ਪੁਰਸ਼ਾਂ ਦੇ ਬਰਾਬਰ ਨਹੀਂ ਸਮਝਿਆ ਜਾਂਦਾ ਸੀ । ਗੁਰੂ ਨਾਨਕ ਦੇਵ ਜੀ ਨੇ ਅਗਿਆਨਤਾ ਦੇ ਹਨ੍ਹੇਰੇ ਵਿੱਚ ਭਟਕ ਰਹੇ ਇਨ੍ਹਾਂ ਲੋਕਾਂ ਨੂੰ ਰੋਸ਼ਨੀ ਦਾ ਇੱਕ ਨਵਾਂ ਮਾਰਗ ਦੱਸਣ ਲਈ ਆਪਣੀਆਂ ਯਾਤਰਾਵਾਂ ਕੀਤੀਆਂ ।

First Udasi | ਪਹਿਲੀ ਉਦਾਸੀ

First Udasi: ਗੁਰੂ ਨਾਨਕ ਦੇਵ ਜੀ ਨੇ 1499 ਈ. ਦੇ ਅੰਤ ਵਿੱਚ ਆਪਣੀ ਪਹਿਲੀ ਯਾਤਰਾ ਸ਼ੁਰੂ ਕੀਤੀ । ਇਨ੍ਹਾਂ ਯਾਤਰਾਵਾਂ ਸਮੇਂ ਭਾਈ ਮਰਦਾਨਾ ਜੋ ਗੁਰੂ ਸਾਹਿਬ ਦਾ ਇੱਕ ਪ੍ਰਸਿੱਧ ਸ਼ਰਧਾਲੂ ਸੀ, ਵੀ ਉਨ੍ਹਾਂ ਦੇ ਨਾਲ ਰਿਹਾ ਉਹ ਕੀਰਤਨ ਕਰਨ ਸਮੇਂ ਰਬਾਬ ਨਾਮੀ ਸਾਜ਼ ਵਜਾਉਂਦਾ ਸੀ ਇਸ ਯਾਤਰਾ ਨੂੰ ਗੁਰੂ ਨਾਨਕ ਦੇਵ ਜੀ ਨੇ 12 ਸਾਲਾਂ ਵਿੱਚ ਸੰਪੂਰਨ ਕੀਤਾ । ਇਸ ਯਾਤਰਾ ਵਿੱਚ ਗੁਰੂ ਸਾਹਿਬ ਪੂਰਬ ਤੋਂ ਦੱਖਣ ਵੱਲ ਗਏ । ਇਸ ਯਾਤਰਾ ਦੇ ਦੌਰਾਨ ਗੁਰੂ ਨਾਨਕ ਦੇਵ ਜੀ ਨੇ ਹੇਠ ਲਿਖੇ ਪ੍ਰਮੁੱਖ ਸਥਾਨਾਂ ਦੀ ਯਾਤਰਾ ਕੀਤੀ ।

1. Saidpur: ਗੁਰੂ ਨਾਨਕ ਦੇਵ ਜੀ ਆਪਣੀ ਪਹਿਲੀ ਉਦਾਸੀ ਦੇ ਦੌਰਾਨ ਸਭ ਤੋਂ ਪਹਿਲਾਂ ਸੁਲਤਾਨਪੁਰ ਤੇ ਜਦਪੁਰ (ਐਮਨਾਬਾਦ) ਵਿਖੇ ਪਹੁੰਚੇ ਇੱਥੇ ਪਹੁੰਚਣ ‘ਤੇ ਮਲਿਕ ਭਾਗ ਜੋ ਕਿ ਉਸ ਪਿੰਡ ਦਾ ਜ਼ਿਮੀਂਦਾਰ ਸੀ, ਨੇ ਗੁਰੂ ਸਾਹਿਬ ਨੂੰ ਇੱਕ ਬ੍ਰਹਮ ਭੋਜ ‘ਤੇ ਸੱਦਾ ਦਿੱਤਾ ਪਰ ਗੁਰੂ ਸਾਹਿਬ ਨੇ ਇਨਕਾਰ ਕਰ ਦਿੱਤਾ । ਉਹ ਇੱਕ ਗ਼ਰੀਬ ਤਰਖਾਣ ਭਾਈ ਲਾਲੋ ਦੇ ਘਰ ਠਹਿਰੇ । ਜਦੋਂ ਇਸ ਸੰਬੰਧੀ ਮਲਿਕ ਭਾਗੋ ਨੂੰ ਪਤਾ ਚਲਿਆ ਤਾਂ ਉਸ ਨੇ ਇਸ ਨੂੰ ਆਪਣਾ ਭਾਰੀ ਅਪਮਾਨ ਸਮਝਿਆ ।

ਕਿਹਾ ਜਾਂਦਾ ਹੈ ਕਿ ਜਦੋਂ ਇਸ ਸੰਬੰਧੀ ਮਲਿਕ ਭਾਗੋ ਨੇ ਗੁਰੂ ਨਾਨਕ ਦੇਵ ਜੀ ਤੋਂ ਪੁੱਛਿਆ ਤਾਂ ਉਨ੍ਹਾਂ ਨੇ ਇੱਕ ਹੱਥ ਵਿੱਚ ਮਲਿਕ ਭਾਗੋ ਦੇ ਭੋਜ ਅਤੇ ਦੂਸਰੇ ਹੱਥ ਵਿੱਚ ਭਾਈ ਲਾਲੋ ਦੀ ਸੁੱਕੀ ਰੋਟੀ ਲੈ ਕੇ ਜ਼ੋਰ ਦੀ ਘੱਟਿਆ । ਮਲਿਕ ਭਾਗੋ ਦੇ ਭੋਜ ਵਿਚੋਂ ਲਹੂ ਅਤੇ ਲਾਲੋ ਦੀ ਰੋਟੀ ਵਿੱਚੋਂ ਦੁੱਧ ਨਿਕਲਿਆ ।ਇਸ ਤਰ੍ਹਾਂ ਗੁਰੂ ਸਾਹਿਬ ਨੇ ਇਹ ਦੱਸਿਆ ਕਿ ਸਾਨੂੰ ਹਰਾਮ ਦੀ ਕਮਾਈ ਨਹੀਂ ਬਲਕਿ ਦਸਾ ਨਹੁੰਆਂ ਦੀ ਕਿਰਤ ਕਰਨੀ ਚਾਹੀਦੀ ਹੈ।

2. Talumba: ਤਾਲੂੰਬਾ ਵਿਖੇ ਗੁਰੂ ਨਾਨਕ ਦੇਵ ਜੀ ਦੀ ਮੁਲਾਕਾਤ ਸੱਜਣ ਨਾਲ ਹੋਈ ।ਉਸ ਦਾ ਨਾਂ ਤਾਂ ਸੱਜਣ ਸੀ ਪਰ ਉਸ ਦੇ ਕੰਮ ਠੱਗਾਂ ਵਾਲੇ ਸਨ । ਉਸ ਨੇ ਆਪਣੀ ਹਵੇਲੀ ਵਿੱਚ ਇੱਕ ਮੰਦਰ ਅਤੇ ਮਸਜਿਦ ਬਣਾਈ ਹੋਈ ਸੀ । ਇੱਥੇ ਹਿੰਦੂ ਅਤੇ ਮੁਸਲਮਾਨ ਯਾਤਰੀ ਆ ਕੇ ਠਹਿਰਦੇ ਸਨ । ਉਹ ਦਿਨ ਵੇਲੇ ਤਾਂ ਇਨ੍ਹਾਂ ਯਾਤਰੀਆਂ ਦੀ ਖੂਬ ਸੇਵਾ ਕਰਦਾ ਪਰ ਰਾਤ ਵੇਲੇ ਅਮੀਰ ਯਾਤਰੀਆਂ ਨੂੰ ਲੁੱਟ ਲੈਂਦਾ ਅਤੇ ਉਨ੍ਹਾਂ ਦਾ ਕਤਲ ਕਰ ਕੇ ਲਾਸ਼ਾਂ ਨੂੰ ਇੱਕ ਖੂਹ ਵਿੱਚ ਸੁੱਟ ਦਿੰਦਾ ।

ਉਹ ਗੁਰੂ ਨਾਨਕ ਦੇਵ ਜੀ ਅਤੇ ਮਰਦਾਨਾ ਨਾਲ ਵੀ ਕੁਝ ਅਜਿਹਾ ਹੀ ਕਰਨ ਦੀਆਂ ਯੋਜਨਾਵਾਂ ਬਣਾ ਰਿਹਾ ਸੀ । ਪਰ ਰਾਤ ਸਮੇਂ ਜਦੋਂ ਗੁਰੂ ਨਾਨਕ ਦੇਵ ਜੀ ਨੇ ਬਾਣੀ ਪੜ੍ਹੀ ਤਾਂ ਸੱਜਣ ਠੱਗ ਇੰਨਾ ਪ੍ਰਭਾਵਿਤ ਹੋਇਆ ਕਿ ਉਹ ਗੁਰੂ ਸਾਹਿਬ ਦੀ ਚਰਨੀ ਪੈ ਗਿਆ ਅਤੇ ਉਸ ਨੇ ਆਪਣੀਆਂ ਕਰਤੂਤਾਂ ਲਈ ਮੁਆਫ਼ੀ ਮੰਗੀ । ਗੁਰੂ ਨਾਨਕ ਦੇਵ ਜੀ ਨੇ ਉਸ ਨੂੰ ਮੁਆਫ਼ ਕਰ ਦਿੱਤਾ ਇਸ ਘਟਨਾ ਤੋਂ ਬਾਅਦ ਸੱਜਣ ਨੇ ਠੱਗੀ ਦਾ ਪੇਸ਼ਾ ਛੱਡ ਦਿੱਤਾ ਅਤੇ ਬਾਕੀ ਜੀਵਨ ਗੁਰੂ ਸਾਹਿਬ ਦੇ ਉਪਦੇਸ਼ਾਂ ਦਾ ਪ੍ਰਚਾਰ ਕਰਨ ਵਿੱਚ ਬਤੀਤ ਕੀਤਾ ।

3. Kurukshetra: ਗੁਰੂ ਨਾਨਕ ਦੇਵ ਜੀ ਸੂਰਜ ਗ੍ਰਹਿਣ ਦੇ ਮੌਕੇ ‘ਤੇ ਕੁਰੂਕਸ਼ੇਤਰ ਪਹੁੰਚੇ । ਇਸ ਮੌਕੇ ‘ਤੇ ਹਜ਼ਾਰਾਂ ਬ੍ਰਾਹਮਣ ਅਤੇ ਸਾਧੂ ਇਕੱਠੇ ਹੋਏ ਸਨ । ਗੁਰੂ ਸਾਹਿਬ ਨੇ ਉਨ੍ਹਾਂ ਨੂੰ ਉਪਦੇਸ਼ ਦਿੱਤਾ ਕਿ ਉਹ ਸਾਧਾ ਅਤੇ ਪਵਿੱਤਰ ਜੀਵਨ ਬਤੀਤ ਕਰਨ । ਇਸ ਤੋਂ ਇਲਾਵਾ ਗੁਰੂ ਜੀ ਨੇ ਇਹ ਉਪਦੇਸ਼ ਵੀ ਦਿੱਤਾ ਕਿ ਸਾਨੂੰ ਸੂਰਜ ਗ੍ਰਹਿਣ ਸੰਬੰਧੀ ਵਹਿਮਾਂ-ਭਰਮਾਂ ਵਿੱਚ ਵਿਸ਼ਵਾਸ ਨਹੀਂ ਰੱਖਣਾ ਚਾਹੀਦਾ ਹੈ । ਗੁਰੂ ਜੀ ਦੇ ਵਿਚਾਰਾਂ ਤੋਂ ਪ੍ਰਭਾਵਿਤ ਹੋ ਕੇ ਅਨੇਕਾਂ ਲੋਕ ਉਨ੍ਹਾਂ ਦੇ ਸ਼ਰਧਾਲੂ ਬਣ ਗਏ।

4. Panipat: ਪਾਨੀਪਤ ਵਿਖੇ ਗੁਰੂ ਨਾਨਕ ਦੇਵ ਜੀ ਪ੍ਰਸਿੱਧ ਸੂਫ਼ੀ ਸ਼ੇਖ਼ ਤਾਹਿਰ ਨੂੰ ਮਿਲੇ । ਉਹ ਗੁਰੂ ਸਾਹਿਬ ਦੇ ਉਪਦੇਸ਼ਾਂ ਤੋਂ ਬਹੁਤ ਪ੍ਰਭਾਵਿਤ ਹੋਇਆ ਤੇ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ ।

5. Delhi: ਦਿੱਲੀ ਵਿਖੇ ਗੁਰੂ ਨਾਨਕ ਦੇਵ ਜੀ ਮਜਨੂੰ ਦਾ ਟਿੱਲਾ ਵਿਖੇ ਠਹਿਰੇ । ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ਦਾ ਇੱਥੋਂ ਦੀ ਸੰਗਤ ‘ਤੇ ਡੂੰਘਾ ਪ੍ਰਭਾਵ ਪਿਆ ।

6. Haridwar: ਗੁਰੂ ਨਾਨਕ ਦੇਵ ਜੀ ਜਦੋਂ ਹਰਿਦੁਆਰ ਪਹੁੰਚੇ ਤਾਂ ਇੱਥੇ ਵੱਡੀ ਗਿਣਤੀ ਵਿੱਚ ਹਿੰਦੂ ਗੰਗਾ ਦਾ ਇਸ਼ਨਾਨ ਕਰਨ ਲਈ ਪਹੁੰਚੇ ਹੋਏ ਸਨ ।ਉਹ ਇਸ਼ਨਾਨ ਕਰਦੇ ਹੋਏ ਪੂਰਬ ਵੱਲ ਨੂੰ ਮੂੰਹ ਕਰਕੇ ਸੂਰਜ ਅਤੇ ਪਿੱਤਰਾਂ ਨੂੰ ਪਾਣੀ ਦੇ ਰਹੇ ਸਨ । ਅਜਿਹਾ ਵੇਖ ਕੇ ਗੁਰੂ ਸਾਹਿਬ ਨੇ ਪੱਛਮ ਵੱਲ ਮੂੰਹ ਕਰਕੇ ਪਾਣੀ ਦੇਣਾ ਸ਼ੁਰੂ ਕਰ ਦਿੱਤਾ । ਇਹ ਵੇਖ ਕੇ ਬਹੁਤ ਸਾਰੇ ਲੋਕ ਗੁਰੂ ਜੀ ਕੋਲ ਇਕੱਠੇ ਹੋ ਗਏ ਅਤੇ ਪੁੱਛਣ ਲੱਗੇ ਕਿ ਉਹ ਕੀ ਕਰ ਰਹੇ ਹਨ ।

ਗੁਰੂ ਜੀ ਨੇ ਕਿਹਾ ਕਿ ਉਹ ਪੰਜਾਬ ਵਿਖੇ ਸਥਿਤ ਆਪਣੇ ਖੇਤਾਂ ਨੂੰ ਪਾਣੀ ਦੇ ਰਹੇ ਹਨ । ਇਹ ਉੱਤਰ ਸੁਣ ਕੇ ਲੋਕ ਹੱਸ ਪਏ ਅਤੇ ਕਹਿਣ ਲੱਗੇ ਕਿ ਇਹ ਪਾਣੀ ਇੱਥੋਂ 300 ਮੀਲ ਦੂਰ ਸਥਿਤ ਉਨ੍ਹਾਂ ਦੇ ਖੇਤਾਂ ਨੂੰ ਕਿਵੇਂ ਪਹੁੰਚ ਸਕਦਾ ਹੈ ? ਗੁਰੂ ਜੀ ਨੇ ਉੱਤਰ ਦਿੱਤਾ ਕਿ ਜੇਕਰ ਤੁਹਾਡਾ ਪਾਣੀ ਲੱਖਾਂ ਮੀਲ ਦੂਰ ਸਥਿਤ ਸੂਰਜ ਤਕ ਪਹੁੰਚ ਸਕਦਾ ਹੈ ਤਾਂ ਮੇਰਾ ਪਾਣੀ ਇੰਨੇ ਨੇੜੇ ਸਥਿਤ ਖੇਤਾਂ ਤਕ ਕਿਵੇਂ ਨਹੀਂ ਪਹੁੰਚ ਸਕਦਾ । ਗੁਰੂ ਜੀ ਦਾ ਇਹ ਉੱਤਰ ਸੁਣ ਕੇ ਉਹ ਥੜੇ ਪ੍ਰਭਾਵਿਤ ਹੋਏ ਅਤੇ ਉਨ੍ਹਾਂ ਦੇ ਸ਼ਰਧਾਲੂ ਬਣ ਗਏ ।

7. Gorakhmata: ਹਰਿਦੁਆਰ ਤੋਂ ਬਾਅਦ ਗੁਰੂ ਨਾਨਕ ਦੇਵ ਜੀ ਗੋਰਖਮਤਾ ਪਹੁੰਚੇ । ਇੱਥੇ ਗੁਰੂ ਨਾਨਕ ਦੇਵ ਜੀ ਦਾ ਵਿਚਾਰ-ਵਟਾਂਦਰਾ ਸਿੱਧ ਜੋਗੀਆਂ ਨਾਲ ਹੋਇਆ । ਗੁਰੂ ਨਾਨਕ ਦੇਵ ਜੀ ਨੇ ਇਨ੍ਹਾਂ ਜੋਗੀਆਂ ਨੂੰ ਦੱਸਿਆ ਕਿ ਕੰਨਾ ਵਿੱਚ ਮੁੰਦਰਾਂ ਪਾਉਣ, ਸਰੀਰ ‘ਤੇ ਸੁਆਹ ਮਲਣ, ਹੱਥ ਵਿੱਚ ਡੰਡੇ ਫੜਨ, ਸੰਖ ਵਜਾਉਣ ਨਾਲ ਜਾਂ ਸਿਰ ਮੁੰਡਵਾ ਦੇਣ ਨਾਲ ਮੁਕਤੀ ਪ੍ਰਾਪਤ ਨਹੀਂ ਹੁੰਦੀ । ਮੁਕਤੀ ਤਾਂ ਆਤਮਾ ਦੀ ਸ਼ੁੱਧੀ ਨਾਲ ਪ੍ਰਾਪਤ ਹੁੰਦੀ ਹੈ ।ਇਹ ਜੋਗੀ ਗੁਰੂ ਸਾਹਿਬ ਦੇ ਉਪਦੇਸ਼ਾਂ ਤੋਂ ਇੰਨੇ ਪ੍ਰਭਾਵਿਤ ਹੋਏ ਕਿ ਉਹ ਉਨ੍ਹਾਂ ਦੇ ਸ਼ਰਧਾਲੂ ਬਣ ਗਏ । ਉਸ ਸਮੇਂ ਤੋਂ ਹੀ ਗੋਰਖਮਤਾ ਦਾ ਨਾ ਨਾਨਕਮਤਾ ਪੈ ਗਿਆ।

8. Banaras: ਬਨਾਰਸ ਵੀ ਹਿੰਦੂਆਂ ਦਾ ਇੱਕ ਪ੍ਰਸਿੱਧ ਤੀਰਥ ਸਥਾਨ ਸੀ । ਇੱਥੇ ਗੁਰੂ ਨਾਨਕ ਦੇਵ ਜੀ ਦੀ ਪੰਡਤ ਚਤਰ ਦਾਸ ਨਾਲ ਮੂਰਤੀ ਪੂਜਾ ਬਾਰੇ ਇੱਕ ਲੰਬੀ ਬਹਿਸ ਹੋਈ । ਗੁਰੂ ਜੀ ਦੇ ਉਪਦੇਸ਼ਾਂ ਤੋਂ ਪ੍ਰਭਾਵਿਤ ਹੋ ਕੇ ਚਤਰ ਦਾਸ ਆਪਣੇ ਹੋਰ ਬਹੁਤ ਸਾਰੇ ਬ੍ਰਾਹਮਣ ਸਾਥੀਆਂ ਨਾਲ ਗੁਰੂ ਜੀ ਦਾ ਸਿੱਖ ਬਣ ਗਿਆ । ਵੇਖਿਆ ।

9. Gaya: ਗੁਰੂ ਨਾਨਕ ਦੇਵ ਜੀ ਨੇ ਗਯਾ ਵਿਖੇ ਹਿੰਦੂਆਂ ਨੂੰ ਆਪਣੇ ਪਿੱਤਰਾਂ ਨੂੰ ਭੋਜਨ ਛਕਾਉਦਿਆ ਗੁਰੂ ਨਾਨਕ ਦੇਵ ਜੀ ਨੇ ਇਸ ਰਸਮ ਨੂੰ ਬੇਅਰਥ ਦੱਸਿਆ । ਉਨ੍ਹਾਂ ਨੇ ਲੋਕਾਂ ਨੂੰ ਸਮਝਾਇਆ ਕਿ ਜਿਵੇਂ ਸਾਡਾ ਸਰੀਰ ਉਸ ਸੰਸਾਰ ਵਿੱਚ ਨਹੀਂ ਪਹੁੰਚ ਸਕਦਾ ਠੀਕ ਉਸੇ ਤਰ੍ਹਾਂ ਇਸ ਸੰਸਾਰ ਦੀਆਂ ਵਸਤਾਂ ਵੀ ਦੂਜੇ ਸੰਸਾਰ ਵਿੱਚ ਨਹੀਂ ਪਹੁੰਚ ਸਕਦੀਆਂ।

10. Dhuri: ਧੂਰੀ (ਆਸਾਮ) ਵਿਖੇ ਗੁਰੂ ਨਾਨਕ ਦੇਵ ਜੀ ਦੀ ਸ਼ੰਕਰ ਦੇਵ ਨਾਲ ਮੁਲਾਕਾਤ ਹੋਈ । ਉਹ ਗੁਰੂ ਸਾਹਿਬ ਦੇ ਉਪਦੇਸ਼ਾਂ ਤੋਂ ਬਹੁਤ ਪ੍ਰਭਾਵਿਤ ਹੋਇਆ ਤੇ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ।

11. Kamrup: ਧੁਬਰੀ ਤੋਂ ਗੁਰੂ ਨਾਨਕ ਦੇਵ ਜੀ ਕਾਮਰੂਪ (ਅਸਾਮ) ਪਹੁੰਚੇ । ਇੱਥੋਂ ਦੀ ਪ੍ਰਸਿੱਧ ਜਾਦੂਗਰਨੀ ਨੂਰਸ਼ਾਹੀ ਨੇ ਕੁਝ ਹੋਰ ਸੁੰਦਰ ਔਰਤਾਂ ਨਾਲ ਮਿਲ ਕੇ ਗੁਰੂ ਜੀ ਨੂੰ ਆਪਣੇ ਹੁਸਨ ਦੇ ਜਾਦੂ ਨਾਲ ਭਰਮਾਉਣ ਦਾ ਅਸਫਲ ਯਤਨ ਕੀਤਾ ਗੁਰੂ ਜੀ ਨੇ ਉਨ੍ਹਾਂ ਨੂੰ ਜੀਵਨ ਦੇ ਠੀਕ ਮਾਰਗ ‘ਤੇ ਪਾਇਆ।

12.  Jagannath Puri: ਆਸਾਮ ਦੀ ਯਾਤਰਾ ਤੋਂ ਬਾਅਦ ਗੁਰੂ ਨਾਨਕ ਦੇਵ ਜੀ ਉੜੀਸਾ ਵਿੱਚ ਜਗਨਨਾਥ ਪੁਰੀ ਪਹੁੰਚੇ ।ਪੰਡਤਾਂ ਨੇ ਗੁਰੂ ਸਾਹਿਬ ਨੂੰ ਜਗਨਨਾਥ ਦੇਵਤੇ ਦੀ ਆਰਤੀ ਕਰਨ ਲਈ ਕਿਹਾ ਗੁਰੂ ਨਾਨਕ ਦੇਵ ਜੀ ਉਨ੍ਹਾਂ ਨੂੰ ਦੱਸਿਆ ਕਿ ਉਹ ਰਸਮੀ ਆਰਤੀ ਨੂੰ ਕੋਈ ਮਹੱਤਵ ਨਹੀਂ ਦਿੰਦੇ । ਉਸ ਪਰਮ ਪਿਤਾ ਅਕਾਲ ਪੁਰਖ ਦੀ ਆਰਤੀ ਕੁਦਰਤ ਹਰ ਸਮੇਂ ਕਰਦੀ ਰਹਿੰਦੀ ਹੈ।

13. Ceylon: ਗੁਰੂ ਨਾਨਕ ਦੇਵ ਜੀ ਦੱਖਣੀ ਭਾਰਤ ਦੇ ਪ੍ਰਦੇਸ਼ਾਂ ਤੋਂ ਹੁੰਦੇ ਹੋਏ ਲੰਕਾ ਪਹੁੰਚੇ । ਉਸ ਸਮੇਂ ਲੋਕਾਂ ਦੇ ਰਾਜੇ ਦਾ ਨਾਂ ਜਨਮ ਸਾਖੀਆਂ ਵਿੱਚ ਸ਼ਿਵਨਾਥ ਦੱਸਿਆ ਗਿਆ ਹੈ ਉਹ ਗੁਰੂ ਸਾਹਿਬ ਦੀ ਸ਼ਖ਼ਸੀਅਤ ਅਤੇ ਬਾਣੀ ਤੋਂ ਬਹੁਤ ਪ੍ਰਭਾਵਿਤ ਹੋਇਆ ਸਿੱਟੇ ਵਜੋਂ ਲੰਕਾ ਦਾ ਰਾਜਾ ਅਤੇ ਉੱਥੋਂ ਦੇ ਬਹੁਤ ਸਾਰੇ ਨਿਵਾਸੀ ਗੁਰੂ ਜੀ ਦੇ ਸ਼ਰਧਾਲੂ ਬਣ ਗਏ ।

14. Pakpattan: ਲੰਕਾ ਤੋਂ ਪੰਜਾਬ ਵਾਪਸੀ ਸਮੇਂ ਗੁਰੂ ਨਾਨਕ ਦੇਵ ਜੀ ਪਾਕਪਟਨ ਠਹਿਰੇ । ਇੱਥੇ ਉਹ ਸ਼ੇਖ਼ ਫ਼ਰੀਦ ਜੀ ਦੀ ਗੱਦੀ ‘ਤੇ ਬੈਠੇ ਸ਼ੇਖ ਬ੍ਰਹਮ ਨੂੰ ਮਿਲੇ ਗੁਰੂ ਸਾਹਿਬ ਇਸ ਪ੍ਰਸਿੱਧ ਸੂਫ਼ੀ ਸੰਤ ਨੂੰ ਮਿਲ ਕੇ ਬਹੁਤ ਖੁਸ਼ ਹੋਏ । ਸ਼ੇਖ ਬ੍ਰਹਮ ਵੀ ਗੁਰੂ ਨਾਨਕ ਦੇਵ ਜੀ ਤੋਂ ਬੜਾ ਪ੍ਰਭਾਵਿਤ ਹੋਇਆ।

Read about Baba Banda Singh Bahadur 

Second Udasi | ਦੂਸਰੀ ਉਦਾਸੀ

Second Udasi: ਗੁਰੂ ਨਾਨਕ ਦੇਵ ਜੀ ਨੇ ਕੁਝ ਸਮਾਂ ਤਲਵੰਡੀ ਅਤੇ ਸੁਲਤਾਨਪੁਰ ਠਹਿਰਨ ਤੋਂ ਬਾਅਦ 1513 ਈ. ਦੇ ਆਖੀਰ ਵਿੱਚ ਆਪਣੀ ਦੂਸਰੀ ਉਦਾਸੀ ਉੱਤਰ ਵੱਲ ਸ਼ੁਰੂ ਕੀਤੀ । ਇਸ ਉਦਾਸੀ ਵਿੱਚ ਗੁਰੂ ਨਾਨਕ ਦੇਵ ਜੀ ਨੂੰ ਤਿੰਨ ਸਾਲ ਲੱਗੇ ।ਇਸ ਉਦਾਸੀ ਦੇ ਦੌਰਾਨ ਗੁਰੂ ਸਾਹਿਬ ਹੇਠ ਲਿਖੇ ਪ੍ਰਮੁੱਖ ਸਥਾਨਾਂ ‘ਤੇ ਗਏ

  1. Hilly States: ਪੰਜਾਬ ਤੋਂ ਹੁੰਦੇ ਹੋਏ ਗੁਰੂ ਨਾਨਕ ਦੇਵ ਜੀ ਨੇ ਮੰਡੀ, ਰਿਵਾਲਸਰ, ਜਵਾਲਾਮੁਖੀ, ਕਾਂਗੜਾ, ਬੈਜਨਾਥ ਅਤੇ ਕੁੱਲੂ ਆਦਿ ਪਹਾੜੀ ਰਿਆਸਤਾਂ ਦੀ ਯਾਤਰਾ ਕੀਤੀ । ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ਤੋਂ ਪ੍ਰਭਾਵਿਤ ਹੋ ਕੇ ਇਨ੍ਹਾਂ ਪਹਾੜੀ ਰਿਆਸਤਾਂ ਦੇ ਬਹੁਤ ਸਾਰੇ ਲੋਕ ਉਨ੍ਹਾਂ ਦੇ ਪੈਰੋਕਾਰ ਬਣ ਗਏ ।
  2.  Kailash Parbat: ਗੁਰੂ ਨਾਨਕ ਦੇਵ ਜੀ ਤਿੱਬਤ ਤੋਂ ਹੁੰਦੇ ਹੋਏ ਕੋਲਾਬ (ਸੁਮੇਰ) ਪਰਬਤ ਪਹੁੰਚੇ ।ਗੁਰੂ ਸਾਹਿਬ ਦੇ ਇੱਥੇ ਪਹੁੰਚਣ ‘ਤੇ ਸਿੱਧ ਬੜੇ ਹੈਰਾਨ ਹੋਏ ।ਉਨ੍ਹਾਂ ਨੇ ਗੁਰੂ ਨਾਨਕ ਦੇਵ ਜੀ ਤੋਂ ਪੁੱਛਿਆ ਕਿ ਇਸ ਸਮੇਂ ਸੰਸਾਰ ਦੀ ਹਾਲਤ ਕਿਹੋ ਜਿਹੀ ਹੈ । ਗੁਰੂ ਸਾਹਿਬ ਨੇ ਉੱਤਰ ਦਿੱਤਾ ਕਿ ”ਸੰਸਾਰ ਵਿੱਚੋਂ ਸੱਚ ਅਲੋਪ ਹੋ ਗਿਆ ਹੈ ਅਤੇ ਹਰ ਪਾਸੇ ਭ੍ਰਿਸ਼ਟਾਚਾਰ ਤੇ ਝੂਠ ਦਾ ਬੋਲਬਾਲਾ ਹੈ ।ਸਿੱਧ ਅਤੇ ਜੋਗੀ ਲੋਕਾਂ ਦੀ ਅਗਵਾਈ ਕਰਨ ਦੀ ਬਜਾਇ ਪਹਾੜਾ ਅਤੇ ਜੰਗਲਾ ਵਿੱਚ ਜਾ ਛਿਪੇ ਹਨ । ਇਸ ਲਈ ਸੰਸਾਰ ਅਗਿਆਨਤਾ ਦੇ ਹਨ੍ਹੇਰੇ ਵਿੱਚ ਭਟਕ ਰਿਹਾ ਹੈ । ਗੁਰੂ ਸਾਹਿਬ ਨੇ ਉਨ੍ਹਾਂ ਨੂੰ ਮਨੁੱਖਤਾ ਦੀ ਸੇਵਾ ਅਤੇ ਲੋਕਾਂ ਦਾ ਮਾਰਗ ਦਰਸ਼ਨ ਕਰਨ ਲਈ ਸਮਝਾਇਆ ।
  3. Ladakh: ਕੈਲਾਸ਼ ਪਰਬਤ ਤੋਂ ਬਾਅਦ ਗੁਰੂ ਨਾਨਕ ਦੇਵ ਜੀ ਲੱਦਾਖ ਪਹੁੰਚੇ । ਇੱਥੋਂ ਦੇ ਬਹੁਤ ਸਾਰੇ ਲੋਕ ਗੁਰੂ ਸਾਹਿਬ ਦੇ ਪੈਰੋਕਾਰ ਬਣ ਗਏ । ਅੱਜ ਵੀ ਲੱਦਾਖ ਦੇ ਕਈ ਪਿੰਡਾਂ ਵਿੱਚ ਗੁਰੂ ਨਾਨਕ ਦੇਵ ਜੀ ਦੀ ਪੂਜਾ ਹੁੰਦੀ ਹੈ ਅਤੇ ਉੱਥੇ ਹਰ ਸਾਲ ਮਨੇਕਾਂ ਯਾਤਰ ਹਰਿਮੰਦਰ ਸਾਹਿਬ, ਅੰਮ੍ਰਿਤਸਰ ਵਿਖੇ ਆਉਂਦੇ ਹਨ।
  4. Kashmir: ਕਸ਼ਮੀਰ ਵਿੱਚ ਸਥਿਤ ਮਟਨ ਵਿਖੇ ਗੁਰੂ ਨਾਨਕ ਦੇਵ ਜੀ ਦਾ ਪੰਡਤ ਬ੍ਰਹਮਦਾਸ ਨਾਲ ਕਾਫ਼ੀ ਲੰਬਾ ਧਾਰਮਿਕ ਵਾਦ-ਵਿਵਾਦ ਹੋਇਆ । ਗੁਰੂ ਨਾਨਕ ਦੇਵ ਜੀ ਨੇ ਉਸ ਨੂੰ ਸਮਝਾਇਆ ਕਿ ਖ਼ਾਲੀ ਵੇਦਾਂ ਅਤੇ ਰਾਮਾਇਣ ਆਦਿ ਨੂੰ ਪੜ੍ਹਨ ਨਾਲ ਮੁਕਤੀ ਪ੍ਰਾਪਤ ਨਹੀਂ ਹੁੰਦੀ । ਮੁਕਤੀ ਤਾਂ ਹੀ ਪ੍ਰਾਪਤ ਹੋ ਸਕਦੀ ਹੈ ਜੇ ਉਨ੍ਹਾਂ ਵਿੱਚ ਦਿੱਤੀਆ ਗੱਲਾਂ ‘ਤੇ ਅਮਲ ਕੀਤਾ ਜਾਵੇ ।
  5. Hasan Abdal: ਗੁਰੂ ਨਾਨਕ ਦੇਵ ਜੀ ਪੰਜਾਬ ਦੀ ਵਾਪਸੀ ਯਾਤਰਾ ਸਮੇਂ ਹੁਸਨ ਅਬਦਾਲ ਵਿਖੇ ਰੁਕੇ । ਇੱਥੇ ਇੱਕ ਹੰਕਾਰੀ ਫ਼ਕੀਰ ਵਲੀ ਕੰਧਾਰੀ ਨੇ ਗੁੱਸੇ ਵਿੱਚ ਆ ਕੇ ਪਹਾੜੀ ਤੋਂ ਗੁਰੂ ਨਾਨਕ ਦੇਵ ਜੀ ਨੂੰ ਕੁਚਲਣ ਲਈ ਇੱਕ ਵੱਡਾ ਪੱਥਰ ਹੇਠਾਂ ਵੱਲ ਨੂੰ ਸੁੱਟਿਆ । ਗੁਰੂ ਸਾਹਿਬ ਨੇ ਇਸ ਨੂੰ ਆਪਣੇ ਪੰਜੇ ਨਾਲ ਰੋਕ ਦਿੱਤਾ ਇਸ ਸਥਾਨ ਨੂੰ ਅੱਜ-ਕਲ੍ਹ ਪੰਜਾ ਸਾਹਿਬ ਕਿਹਾ ਜਾਂਦਾ ਹੈ ।
  6. Sialkot: ਸਿਆਲਕੋਟ ਵਿਖੇ ਗੁਰੂ ਨਾਨਕ ਦੇਵ ਜੀ ਇੱਕ ਮੁਸਲਮਾਨ ਸੰਤ ਹਮਜਾ ਗੈਸ ਨੂੰ ਮਿਲੇ । ਉਹ ਸ਼ਹਿਰ ਦੇ ਲੋਕਾਂ ਤੋਂ ਕਿਸੇ ਗੱਲ ਤੋਂ ਨਾਰਾਜ਼ ਹੋ ਕੇ ਆਪਣੀ ਸ਼ਕਤੀ ਰਾਹੀਂ ਸਾਰੇ ਸ਼ਹਿਰ ਨੂੰ ਤਬਾਹ ਕਰਨ ‘ਤੇ ਤੁਲਿਆ ਹੋਇਆ ਸੀ । ਪਰ ਜਦੋਂ ਉਹ ਗੁਰੂ ਸਾਹਿਬ ਨੂੰ ਮਿਲਿਆ ਤਾਂ ਉਹ ਉਨ੍ਹਾਂ ਦੀ ਸ਼ਖ਼ਸੀਅਤ ਤੋਂ ਇੰਨਾ ਪ੍ਰਭਾਵਿਤ ਹੋਇਆ ਕਿ ਉਸ ਨੇ ਆਪਣਾ ਗੁੱਸਾ ਤਿਆਗ ਦਿੱਤਾ । ਇਸ ਘਟਨਾ ਦਾ ਲੋਕਾਂ ਦੇ ਮਨਾਂ ‘ਤੇ ਇੰਨਾ ਪ੍ਰਭਾਵ ਪਿਆ ਕਿ ਉਨ੍ਹਾਂ ਵਿੱਚੋਂ ਬਹੁਤੇ ਗੁਰੂ ਸਾਹਿਬ ਦੇ ਪੈਰੋਕਾਰ ਬਣ ਗਏ ।

Third Udasi | ਤੀਜੀ ਉਦਾਸੀ

Third Udasi: ਗੁਰੂ ਨਾਨਕ ਦੇਵ ਜੀ ਨੇ ਆਪਣੀ ਤੀਸਰੀ ਉਦਾਸੀ 1517 ਈ. ਦੇ ਆਖੀਰ ਵਿੱਚ ਸ਼ੁਰੂ ਕੀਤੀ । ਇਸ ਉਦਾਸੀ ਦੇ ਦੌਰਾਨ ਗੁਰੂ ਸਾਹਿਬ ਪੱਛਮੀ ਏਸ਼ੀਆ ਦੇ ਦੇਸ਼ਾਂ ਵੱਲ ਗਏ ।ਇਸ ਉਦਾਸੀ ਨੂੰ ਪੂਰਾ ਕਰਨ ਵਿੱਚ ਗੁਰੂ ਸਾਹਿਬ ਨੂੰ ਲਗਭਗ ਚਾਰ ਵਰ੍ਹੇ ਲੱਗੇ ।ਇਸ ਉਦਾਸੀ ਦੇ ਸਮੇਂ ਵੀ ਭਾਈ ਮਰਦਾਨਾ ਗੁਰੂ ਸਾਹਿਬ ਦੇ ਨਾਲ ਗਿਆ । ਇਸ ਉਦਾਸੀ ਦੇ ਦੌਰਾਨ ਗੁਰੂ ਨਾਨਕ ਦੇਵ ਜੀ ਨੇ ਹੇਠ ਲਿਖੇ ਪ੍ਰਮੁੱਖ ਸਥਾਨਾਂ ਦੀ ਯਾਤਰਾ ਕੀਤੀ।

1. Multan: ਮੁਲਤਾਨ ਵਿੱਚ ਬਹੁਤ ਸਾਰੇ ਸੂਫ਼ੀ ਸੰਤ ਰਹਿੰਦੇ ਸਨ । ਜਦੋਂ ਉਨ੍ਹਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਆਉਣ ਬਾਰੇ ਖ਼ਬਰ ਮਿਲੀ ਤਾਂ ਉਨ੍ਹਾਂ ਨੇ ਗੁਰੂ ਸਾਹਿਬ ਨੂੰ ਇੱਕ ਦੁੱਧ ਦਾ ਭਰਿਆ ਕਟੋਰਾ ਭੇਜਿਆ । ਇਸ ਤੋਂ ਭਾਵ ਇਹ ਸੀ ਕਿ ਇੱਥੇ ਪਹਿਲਾਂ ਹੀ ਸੰਤਾਂ ਦੀ ਭਰਮਾਰ ਹੈ ਅਤੇ ਹੁਣ ਕਿਸੇ ਹੋਰ ਸੰਤ ਲਈ ਥਾਂ ਨਹੀਂ ਹੈ । ਗੁਰੂ ਸਾਹਿਬ ਇਸ ਦਾ ਭਾਵ ਸਮਝ ਗਏ । ਉਨ੍ਹਾਂ ਨੇ ਇਸ ਦੁੱਧ ਦੇ ਕਟੋਰੇ ‘ਤੇ ਇੱਕ ਚਮੇਲੀ ਦਾ ਫੁੱਲ ਰੱਖ ਕੇ ਵਾਪਸ ਭੇਜ ਦਿੱਤਾ ।

ਇਸ ਤੋਂ ਭਾਵ ਇਹ ਸੀ ਕਿ ਜਿਵੇਂ ਦੁੱਧ ਦੇ ਕਟੋਰੇ ‘ਤੇ ਚਮੇਲੀ ਦਾ ਫੁੱਲ ਰੱਖਣ ਨਾਲ ਉਸ ‘ਤੇ ਕੋਈ ਅਸਰ ਨਹੀਂ ਪਿਆ ਠੀਕ ਉਸੇ ਤਰ੍ਹਾਂ ਉਨ੍ਹਾਂ ਦੇ ਆਉਣ ਨਾਲ ਉਨ੍ਹਾਂ ਨੂੰ ਕਿਸੇ ਤਰ੍ਹਾਂ ਦਾ ਕੋਈ ਨੁਕਸਾਨ ਨਹੀਂ ਪਹੁੰਚੇਗਾ ।ਮੁਲਤਾਨ ਵਿੱਚ ਗੁਰੂ ਸਾਹਿਬ ਦੀ ਪ੍ਰਸਿੱਧ ਸੂਫ਼ੀ ਸੰਤ ਸ਼ੇਖ ਬਹਾਉੱਦੀਨ ਨਾਲ ਮੁਲਾਕਾਤ ਹੋਈ ।

2. Macca: ਮੱਕਾ ਹਜ਼ਰਤ ਮੁਹੰਮਦ ਸਾਹਿਬ ਦਾ ਜਨਮ ਸਥਾਨ ਹੈ । ਸਿੱਖ ਪਰੰਪਰਾ ਦੇ ਅਨੁਸਾਰ ਗੁਰੂ ਨਾਨਕ ਦੇਵ ਜੀ ਜਦੋਂ ਮੌਕੇ ਪਹੁੰਚੇ ਤਾਂ ਉਹ ਕਾਅਬੇ ਵੱਲ ਪੈਰ ਕਰਕੇ ਸੌ ਗਏ । ਜਦੋਂ ਕਾਜ਼ੀ ਰੁਕਨੁੱਦੀਨ ਨੇ ਇਹ ਵੇਖਿਆ ਤਾਂ ਉਹ ਗੁੱਸੇ ਨਾਲ ਬੋਲਿਆ, ”ਤੂੰ ਕੌਣ ਹੈਂ ਜੋ ਅੱਲ੍ਹਾ ਵੱਲ ਪੈਰ ਕਰ ਕੇ ਸੁੱਤਾ ਪਿਆ ਹੈਂ । ਗੁਰੂ ਸਾਹਿਬ ਨੇ ਉਸ ਕਾਜ਼ੀ ਨੂੰ ਬੜੀ ਨਿਮਰਤਾ ਨਾਲ ਉੱਤਰ ਦਿੱਤਾ, ਤੂੰ ਮੇਰੇ ਪੈਰ ਫੜ ਕੇ ਉਸ ਪਾਸੇ ਵੱਲ ਘੁਮਾ ਦੇ ਜਿਸ ਪਾਸੇ ਅੱਲ੍ਹਾ ਨਹੀਂ ਰਹਿੰਦਾ ।”

ਕਿਹਾ ਜਾਂਦਾ ਹੈ ਕਿ ਜਦੋਂ ਕਾਜ਼ੀ ਨੇ ਗੁਰੂ ਸਾਹਿਬ ਦੇ ਪੈਰ ਫੜ ਕੇ ਦੂਜੇ ਪਾਸੇ ਘੁਮਾਉਣੇ ਸ਼ੁਰੂ ਕੀਤੇ ਤਾਂ ਮਹਿਰਾਬ ਵੀ ਉਸ ਪਾਸੇ ਘੁੰਮਣ ਲੱਗ ਪਿਆ । ਇਹ ਵੇਖ ਕੇ ਮੁਸਲਮਾਨ ਬੜੇ ਪ੍ਰਭਾਵਿਤ ਹੋਏ । ਗੁਰੂ ਸਾਹਿਬ ਨੇ ਉਨ੍ਹਾਂ ਨੂੰ ਸਮਝਾਇਆ ਕਿ ਅੱਲ੍ਹਾ ਸਰਬ-ਵਿਆਪਕ ਹੈ ।

3. Maudinu: ਮੱਕੇ ਤੋਂ ਬਾਅਦ ਗੁਰੂ ਨਾਨਕ ਦੇਵ ਜੀ ਮਦੀਨਾ ਪਹੁੰਚੇ ।ਇੱਥੇ ਹਜ਼ਰਤ ਮੁਹੰਮਦ ਸਾਹਿਬ ਦੀ ਕਬਰ ਬਣੀ ਹੋਈ ਹੈ । ਗੁਰੂ ਸਾਹਿਬ ਨੇ ਇੱਥੇ ਆਪਣੇ ਉਪਦੇਸ਼ਾਂ ਦਾ ਪ੍ਰਚਾਰ ਕੀਤਾ । ਇੱਥੇ ਗੁਰੂ ਸਾਹਿਬ ਦਾ ਇਮਾਮ ਆਜਿਮ ਨਾਲ ਵਿਚਾਰ-ਵਟਾਂਦਰਾ ਹੋਇਆ ਅਤੇ ਉਹ ਗੁਰੂ ਸਾਹਿਬ ਦੇ ਉਪਦੇਸ਼ਾਂ ਤੋਂ ਬਹੁਤ ਪ੍ਰਭਾਵਿਤ ਹੋਇਆ ।

4. Baghdad: ਬਗ਼ਦਾਦ ਵਿਖੇ ਗੁਰੂ ਨਾਨਕ ਦੇਵ ਜੀ ਦੀ ਮੁਲਾਕਾਤ ਸ਼ੇਖ਼ ਬਹਿਲੋਲ ਨਾਲ ਹੋਈ । ਉਹ ਗੁਰੂ ਸਾਹਿਬ ਦੀ ਬਾਣੀ ਤੋਂ ਏਨਾ ਪ੍ਰਭਾਵਿਤ ਹੋਇਆ ਕਿ ਉਹ ਗੁਰੂ ਸਾਹਿਬ ਦਾ ਸ਼ਰਧਾਲੂ ਬਣ ਗਿਆ ਗੁਰੂ ਸਾਹਿਬ ਬਗਦਾਦ ਵਿੱਚ ਲਗਭਗ ਚਾਰ ਮਹੀਨੇ ਰਹੇ ਅਤੇ ਇੱਥੋਂ ਦੇ ਲੋਕਾਂ ਨੂੰ ਉਪਦੇਸ਼ ਦਿੱਤਾ।

5. Qandhar and Kabul: ਬਗ਼ਦਾਦ ਦੀ ਯਾਤਰਾ ਤੋਂ ਬਾਅਦ ਗੁਰੂ ਨਾਨਕ ਦੇਵ ਜੀ ਪਹਿਲਾਂ ਕੰਧਾਰ ਅਤੇ ਫਿਰ ਕਾਬਲ ਪਹੁੰਚੇ ਗੁਰੂ ਨਾਨਕ ਦੇਵ ਜੀ ਨੇ ਇੱਥੇ ਆਪਣੇ ਉਪਦੇਸ਼ਾਂ ਦਾ ਪ੍ਰਚਾਰ ਕੀਤਾ । ਕਾਬਲ ਦੇ ਬਹੁਤ ਸਾਰੇ ਲੋਕ ਗੁਰੂ ਸਾਹਿਬ ਦੇ ਸ਼ਰਧਾਲੂ ਬਣ ਗਏ ।ਉਹ ਅੱਜ ਵੀ ਗੁਰੂ ਨਾਨਕ ਦੇਵ ਜੀ ਦਾ ਬਹੁਤ ਸਤਿਕਾਰ ਕਰਦੇ ਹਨ।

6. Peshawar: ਪਿਸ਼ਾਵਰ ਵਿਖੇ ਗੁਰੂ ਨਾਨਕ ਦੇਵ ਜੀ ਦੀ ਜੋਗੀਆਂ ਨਾਲ ਕਾਫ਼ੀ ਲੰਬੀ ਵਾਰਤਾਲਾਪ ਹੋਈ ।ਗੁਰੂ ਸਾਹਿਬ ਨੇ ਉਨ੍ਹਾਂ ਨੂੰ ਧਰਮ ਦਾ ਅਸਲੀ ਮਾਰਗ ਦੱਸਿਆ।

7. Saidpur: ਗੁਰੂ ਨਾਨਕ ਦੇਵ ਜੀ ਜਦੋਂ 1520 ਈ. ਦੇ ਆਖੀਰ ਵਿੱਚ ਸੈਦਪੁਰ ਪਹੁੰਚੇ ਤਾਂ ਉਸ ਸਮੇਂ ਬਾਬਰ ਨੇ ਪੰਜਾਬ ਉੱਤੇ ਜਿੱਤ ਪ੍ਰਾਪਤ ਕਰਨ ਦੇ ਉਦੇਸ਼ ਨਾਲ ਉੱਥੇ ਹਮਲਾ ਕੀਤਾ । ਇਸ ਹਮਲੇ ਸਮੇਂ ਮੁਗ਼ਲ ਫ਼ੌਜਾਂ ਨੇ ਵੱਡੀ ਗਿਣਤੀ ਵਿੱਚ ਨਿਰਦੋਸ਼ ਲੋਕਾਂ ਨੂੰ ਕਤਲ ਕਰ ਦਿੱਤਾ ।ਸੈਦਪੁਰ ਵਿੱਚ ਭਾਰੀ ਲੁੱਟਮਾਰ ਕੀਤੀ ਗਈ ਅਤੇ ਘਰਾਂ ਨੂੰ ਅੱਗ ਲਗਾ ਦਿੱਤੀ ਗਈ । ਇਸਤਰੀਆਂ ਦੀ ਬਹੁਤ ਬੇਪਤੀ ਕੀਤੀ ਗਈ । ਹਜ਼ਾਰਾਂ ਦੀ ਗਿਣਤੀ ਵਿੱਚ ਪੁਰਸ਼ਾਂ, ਇਸਤਰੀਆਂ ਅਤੇ ਬੱਚਿਆਂ ਨੂੰ ਕੈਦੀ ਬਣਾ ਲਿਆ ਗਿਆ । ਇਨ੍ਹਾਂ ਕੈਦੀਆਂ ਵਿੱਚ ਗੁਰੂ ਨਾਨਕ ਦੇਵ ਜੀ ਵੀ ਸਨ ।

ਜਦੋਂ ਬਾਅਦ ਵਿੱਚ ਬਾਬਰ ਨੂੰ ਇਹ ਪਤਾ ਲੱਗਾ ਕਿ ਗੁਰੂ ਸਾਹਿਬ ਇੱਕ ਮਹਾਨ ਸੰਤ ਹਨ ਤਾਂ ਉਹ ਗੁਰੂ ਜੀ ਦੇ ਦਰਸ਼ਨਾ ਲਈ ਆਪ ਆਇਆ ।ਉਹ ਗੁਰੂ ਜੀ ਦੀ ਸ਼ਖ਼ਸੀਅਤ ਤੋਂ ਇੰਨਾ ਪ੍ਰਭਾਵਿਤ ਹੋਇਆ ਕਿ ਉਸ ਨੇ ਨਾ ਸਿਰਫ ਗੁਰੂ ਸਾਹਿਬ ਨੂੰ ਬਲਕਿ ਬਹੁਤ ਸਾਰੇ ਹੋਰ ਕੈਦੀਆਂ ਨੂੰ ਵੀ ਰਿਹਾਅ ਕਰ ਦਿੱਤਾ ।
ਇਸ ਤੋਂ ਬਾਅਦ ਗੁਰੂ ਸਾਹਿਬ ਤਲਵੰਡੀ ਵਿਖੇ ਆ ਗਏ ।ਇਸ ਤਰ੍ਹਾਂ ਗੁਰੂ ਨਾਨਕ ਦੇਵ ਜੀ ਦੀਆਂ ਇਨ੍ਹਾਂ ਯਾਤਰਾਵਾਂ ਦਾ ਸਿਲਸਿਲਾ 1521 ਈ. ਵਿੱਚ ਸਮਾਪਤ ਹੋਇਆ। 

Teaching of Guru Nanak Dev Ji | ਗੁਰੂ ਨਾਨਕ ਦੇਵ ਜੀ ਦਾ ਉਪਦੇਸ਼

Teaching of Guru Nanak Dev Ji: ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਬੜੀਆਂ ਸਾਦੀਆਂ ਪਰ ਪ੍ਰਭਾਵਸ਼ਾਲੀ ਸਨ । ਗੁਰੂ ਜੀ ਦੀਆਂ ਸਿੱਖਿਆਵਾਂ ਨੇ ਲੋਕਾਂ ਦੇ ਮਨਾਂ ‘ਤੇ ਜਾਦੂਮਈ ਅਸਰ ਕੀਤਾ ਉਨ੍ਹਾਂ ਦੀਆਂ ਸਿੱਖਿਆਵਾਂ ਕਿਸੇ ਇੱਕ ਵਰਗ, ਜਾਤੀ ਜਾਂ ਪ੍ਰਾਂਤ ਲਈ ਨਹੀਂ ਸਨ । ਇਨ੍ਹਾਂ ਦਾ ਸੰਬੰਧ ਤਾਂ ਸਾਰੀ ਮਨੁੱਖ ਜਾਤੀ ਦੇ ਨਾਲ ਸੀ । ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਹੇਠ ਲਿਖੇ ਚਾਰ ਭਾਗਾਂ ਵਿੱਚ ਵੰਡਿਆ ਜਾ ਸਕਦਾ ਹੈ।

  • The Unity of God: ਗੁਰੂ ਨਾਨਕ ਦੇਵ ਜੀ ਇੱਕ ਪਰਮਾਤਮਾ ਵਿੱਚ ਵਿਸ਼ਵਾਸ ਰੱਖਦੇ ਸਨ ।ਉਨ੍ਹਾਂ ਨੇ ਆਪਣੀ ਬਾਣੀ ਵਿੱਚ ਬਾਰ-ਬਾਰ ਪਰਮਾਤਮਾ ਦੀ ਏਕਤਾ ਉੱਪਰ ਜ਼ੋਰ ਦਿੱਤਾ ਹੈ । ਸਿੱਖ ਪਰੰਪਰਾ ਅਨੁਸਾਰ ਮੂਲ ਮੰਤਰ ਦੇ ਸ਼ੁਰੂ ਵਿੱਚ ਜੋ ਅੱਖਰ ‘੧’ ਹੈ ਉਹ ਪਰਮਾਤਮਾ ਦੀ ਏਕਤਾ ਦਾ ਪ੍ਰਤੀਕ ਹੈ । ਗੁਰੂ ਨਾਨਕ ਦੇਵ ਜੀ ਦੇ ਅਨੁਸਾਰ ਪਰਮਾਤਮਾ ਹੀ ਸੰਸਾਰ ਦੀ ਰਚਨਾ ਕਰਦਾ ਹੈ, ਉਸ ਦੀ ਪਾਲਣਾ ਕਰਦਾ ਹੈ ਅਤੇ ਉਸ ਦਾ ਨਾਸ਼ ਕਰਦਾ ਹੈ । ਅਜਿਹੀਆਂ ਸ਼ਕਤੀਆਂ ਪਰਮਾਤਮਾ ਤੋਂ ਸਿਵਾਏ ਕਿਸੇ ਹੋਰ ਦੇਵੀ-ਦੇਵਤਾ ਵਿੱਚ ਨਹੀਂ ਹਨ ।
  • ਇਸ ਕਾਰਨ ਪਰਮਾਤਮਾ ਦੇ ਸਾਹਮਣੇ ਇਨ੍ਹਾਂ ਦੇਵੀ ਦੇਵਤਿਆਂ ਦਾ ਕੋਈ ਮਹੱਤਵ ਨਹੀਂ ਹੈ । ਉਹ ਪਰਮਾਤਮਾ ਅੱਗੇ ਉਸੇ ਤਰ੍ਹਾਂ ਹਨ, ਜਿਵੇਂ ਤੇਜਮਈ ਸੂਰਜ ਅੱਗੇ ਇੱਕ ਛੋਟਾ ਜਿਹਾ ਤਾਰਾ । ਦੇਵੀ-ਦੇਵਤੇ ਸੈਂਕੜੇ ਤੇ ਹਜ਼ਾਰਾਂ ਹਨ ਪਰ ਪਰਮਾਤਮਾ ਇੱਕ ਹੈ । ਉਸ ਪਰਮ ਪਿਤਾ ਪਰਮਾਤਮਾ ਨੂੰ ਕਈ ਨਾਂਵਾਂ ਨਾਲ ਜਾਣਿਆ ਜਾਂਦਾ ਹੈ; ਜਿਵੇਂ—ਹਰੀ, ਗੋਪਾਲ, ਵਾਹਿਗੁਰੂ, ਸਾਹਿਬ, ਅੱਲ੍ਹਾ, ਖੁਦਾ ਤੇ ਰਾਮ ਆਦਿ ।
  • Nirguna and Saguna: ਪਰਮਾਤਮਾ ਦੇ ਦੋ ਰੂਪ ਹਨ ।ਉਹ ਨਿਰਗੁਣ ਵੀ ਹੈ ਅਤੇ ਸਗੁਣ ਵੀ । ਪਹਿਲਾਂ ਪਰਮਾਤਮਾ ਨੇ ਧਰਤੀ ਤੇ ਆਕਾਸ਼ ਦੀ ਰਚਨਾ ਨਹੀਂ ਕੀਤੀ ਸੀ ਤੇ ਉਹ ਆਪਣੇ ਆਪ ਵਿੱਚ ਹੀ ਰਹਿੰਦਾ ਸੀ ਇਹ ਪਰਮਾਤਮਾ ਦਾ ਨਿਰਗੁਣ ਸਰੂਪ ਸੀ ਫਿਰ ਪਰਮਾਤਮਾ ਨੇ ਇਸ ਸੰਸਾਰ ਦੀ ਰਚਨਾ ਕੀਤੀ ਇਸ ਰਚਨਾ ਰਾਹੀਂ ਪਰਮਾਤਮਾ ਨੇ ਆਪਣਾ ਆਪ ਰੂਪਮਾਨ ਕੀਤਾ । ਇਹ ਪਰਮਾਤਮਾ ਦਾ ਸਗੁਣ ਸਰੂਪ ਹੈ।
  • Creator, Sustainer and Destroyer: ਪਰਮਾਤਮਾ ਹੀ ਇਸ ਸੰਸਾਰ ਦਾ ਰਚਣਹਾਰ, ਪਾਲਣਹਾਰ ਅਤੇ ਇਸ ਦਾ ਨਾਸ਼ ਕਰਨ ਵਾਲਾ ਹੈ ਸੰਸਾਰ ਦੀ ਰਚਨਾ ਕਰਨ ਤੋਂ ਪਹਿਲਾਂ ਕੋਈ ਧਰਤੀ ਜਾਂ ਆਕਾਸ਼ ਨਹੀਂ ਸੀ ਅਤੇ ਹਰ ਪਾਸੇ ਹਨ੍ਹੇਰਾ ਹੀ ਹਨ੍ਹੇਰਾ ਸੀ । ਸਿਰਫ ਪਰਮਾਤਮਾ ਦਾ ਹੁਕਮ ਹੀ ਚਲਦਾ ਸੀ ।ਜਦੋਂ  ਉਸ ਪਰਮਾਤਮਾ ਦੇ ਮਨ ਵਿੱਚ ਆਇਆ ਤਾਂ ਉਸ ਨੇ ਇਸ ਸੰਸਾਰ ਦੀ ਰਚਨਾ ਕੀਤੀ ।
  • ਇੱਕ ਹੁਕਮ ਦੇ ਨਾਲ ਹੀ ਹਰ ਪਾਸੇ ਮਨੁੱਖ, ਪਸ਼ੂ, ਨਦੀਆਂ, ਪਰਬਤ ਅਤੇ ਜੰਗਲ ਆਦਿ ਹੋਂਦ ਵਿੱਚ ਆ ਗਏ । ਪਰਮਾਤਮਾ ਹੀ ਇਸ ਸੰਸਾਰ ਦਾ ਪਾਲਣਹਾਰ ਹੈ । ਉਹ ਹੀ ਸਭ ਨੂੰ ਰੋਜ਼ੀ-ਰੋਟੀ ਦਿੰਦਾ ਹੈ ।ਪਰਮਾਤਮਾ ਦੀ ਜਦ ਮਰਜ਼ੀ ਹੋਵੇ ਉਹ ਇਸ ਸੰਸਾਰ ਦਾ ਨਾਸ਼ ਕਰ ਸਕਦਾ ਹੈ ਅਤੇ ਇਸ ਦੀ ਮੁੜ ਰਚਨਾ ਕਰ ਸਕਦਾ ਹੈ ।
  • Sovereign: ਗੁਰੂ ਨਾਨਕ ਦੇਵ ਜੀ ਦੇ ਅਨੁਸਾਰ ਪਰਮਾਤਮਾ ਸਰਵ-ਸ਼ਕਤੀਮਾਨ ਹੈ । ਉਹ ਜੋ ਚਾਹੁੰਦਾ ਹੈ ਉਹੀ ਹੁੰਦਾ ਹੈ । ਉਸ ਦੀ ਇੱਛਾ ਵਿਰੁੱਧ ਕੁਝ ਨਹੀਂ ਹੋ ਸਕਦਾ ।ਜੇ ਪਰਮਾਤਮਾ ਚਾਹੇ ਤਾਂ ਉਹ ਭਿਖਾਰੀ ਨੂੰ ਵੀ ਤਖ਼ਤ ‘ਤੇ ਬਿਠਾ ਸਕਦਾ ਹੈ ਅਤੇ ਰਾਜੇ ਨੂੰ ਭਿਖਾਰੀ ਬਣਾ ਸਕਦਾ ਹੈ ।
  • Immortal: ਪਰਮਾਤਮਾ ਦੁਆਰਾ ਰਚੀ ਗਈ ਦੁਨੀਆ ਨਾਸ਼ਵਾਨ ਹੈ । ਇਹ ਅਸਥਿਰ ਹੈ । ਪਰਮਾਤਮਾ ਹਮੇਸ਼ਾਂ ਰਹਿਣ ਵਾਲਾ ਹੈ ।ਉਹ ਆਵਾਗੌਣ ਤੇ ਮੌਤ ਦੇ ਚੱਕਰਾਂ ਤੋਂ ਮੁਕਤ ਹੈ । ਪਰਮਾਤਮਾ ਦੇ ਦਰਬਾਰ ਵਿੱਚ ਹਜ਼ਾਰਾ ਲੱਖਾਂ ਮੁਹੰਮਦ, ਬ੍ਰਹਮਾ, ਵਿਸ਼ਣੂ ਅਤੇ ਰਾਮ ਹੱਥ ਜੋੜੀ ਖੜ੍ਹੇ ਹਨ ।
  • Formless and Omnipresent: ਗੁਰੂ ਨਾਨਕ ਦੇਵ ਜੀ ਅਨੁਸਾਰ ਪਰਮਾਤਮਾ ਨਿਰੰਕਾਰ ਹੈ । ਉਸ ਦਾ ਕੋਈ ਆਕਾਰ ਜਾਂ ਰੰਗ-ਰੂਪ ਨਹੀਂ ਹੈ । ਉਸ ਦਾ ਸ਼ਬਦਾਂ ਵਿੱਚ ਵਰਣਨ ਨਹੀਂ ਕੀਤਾ ਜਾ ਸਕਦਾ । ਉਸ ਨੂੰ ਨਾ ਤੇ ਮੂਰਤੀਮਾਨ ਕੀਤਾ ਜਾ ਸਕਦਾ ਹੈ ਅਤੇ ਨਾ ਹੀ ਇਨ੍ਹਾਂ ਅੱਖਾਂ ਨਾਲ ਦੇਖਿਆ ਜਾ ਸਕਦਾ ਹੈ ।ਪਰ ਪਰਮਾਤਮਾ ਸਰਵ-ਵਿਆਪਕ ਵੀ ਹੈ । ਗੁਰੂ ਨਾਨਕ ਦੇਵ ਜੀ ਅਨੁਸਾਰ ਪਰਮਾਤਮਾ ਦੇ ਰੰਗ ਨਿਆਰੇ ਹਨ ।
  • ਉਹ ਜਲ-ਥਲ ਤੇ ਆਕਾਸ਼ ਹਰ ਜਗ੍ਹਾ ਮੌਜੂਦ ਹੈ ।ਇਸ ਲਈ ਪਰਮਾਤਮਾ ਨੂੰ ਆਪਣੇ ਤੋਂ ਦੂਰ ਨਾ ਸਮਝੋ ਉਹ ਤੁਹਾਡੇ ਨੇੜੇ ਹੀ ਹੈ । ਗੁਰੂ ਨਾਨਕ ਦੇਵ ਜੀ ਕਹਿੰਦੇ ਹਨ, ਸਾਰਿਆਂ ਵਿੱਚ ਇੱਕ ਰੌਸ਼ਨੀ ਹੈ ਅਤੇ ਇਹ ਉਸ ਦੀ ਰੋਸ਼ਨੀ ਹੈ ਜੋ ਸਭ ਵਿੱਚ ਮੌਜੂਦ ਹੈ ।
  • Greatness of God: ਗੁਰੂ ਨਾਨਕ ਦੇਵ ਜੀ ਅਨੁਸਾਰ ਪਰਮਾਤਮਾ ਸਭ ਤੋਂ ਮਹਾਨ ਹੈ । ਉਸ ਦੀ ਮਹਾਨਤਾ ਦਾ ਵਰਣਨ ਕਰਨਾ ਅਸੰਭਵ ਹੈ । ਹਜਾਰਾਂ ਤੇ ਲੱਖਾਂ ਭਗਤਾਂ ਅਤੇ ਸੰਤਾਂ ਨੇ ਪਰਮਾਤਮਾ ਦੀ ਮਹਾਨਤਾ ਦੇ ਗੁਣ ਗਾਏ ਹਨ ਪਰ ਫਿਰ ਵੀ ਇਹ ਉਸ ਦੇ ਗੁਣਾ ਦੇ ਭੰਡਾਰ ਦਾ ਇੱਕ ਛੋਟਾ ਜਿਹਾ ਹਿੱਸਾ ਹੀ ਹਨ ।ਉਸ ਦੀ ਵਡਿਆਈ ਮਨੁੱਖੀ ਚਿੰਤਨ ਤੋਂ ਪਰ੍ਹੇ ਹੈ । ਉਸ ਦੀ ਸਿਫ਼ਤ ਨਹੀਂ ਕੀਤੀ ਜਾ ਸਕਦੀ ।

Importance of ‘Gurupurab’ | ‘ਗੁਰਪੁਰਬ’ ਦੀ ਮਹੱਤਤਾ

Importance of ‘Gurupurab: ਗੁਰੂ ਨਾਨਕ ਜੈਅੰਤੀ, ਜਿਸ ਨੂੰ ਗੁਰਪੁਰਬ ਵੀ ਕਿਹਾ ਜਾਂਦਾ ਹੈ, ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਦੇਸ਼ ਭਰ ਵਿੱਚ ਮਨਾਇਆ ਜਾਂਦਾ ਹੈ। ਇਹ ਸਿੱਖ ਕੌਮ ਦੇ ਪਵਿੱਤਰ ਤਿਉਹਾਰਾਂ ਵਿੱਚੋਂ ਇੱਕ ਹੈ। ਗੁਰਪੁਰਬ ਦੀਵਾਲੀ ਤੋਂ 15 ਦਿਨ ਬਾਅਦ ਕਾਰਤਿਕ ਦੀ ਪੂਰਨਮਾਸ਼ੀ ਦੇ ਦਿਨ ਭਾਵ ਕਾਰਤਿਕ ਪੂਰਨਿਮਾ ਨੂੰ ਆਉਂਦਾ ਹੈ। ਇਸ ਸਾਲ ਗੁਰਪੁਰਬ ਅੱਜ 19 ਨਵੰਬਰ ਨੂੰ ਮਨਾਇਆ ਜਾ ਰਿਹਾ ਹੈ। ਇਹ ਗੁਰੂ ਨਾਨਕ ਦੇਵ ਜੀ ਦਾ 552ਵਾਂ ਪ੍ਰਕਾਸ਼ ਪੁਰਬ ਮਨਾਏਗਾ। ਇੱਥੇ ਉਹ ਸਭ ਕੁਝ ਹੈ ਜੋ ਤੁਹਾਨੂੰ ਗੁਰੂ ਨਾਨਕ ਜਯੰਤੀ 2021 ਬਾਰੇ ਜਾਣਨ ਦੀ ਲੋੜ ਹੈ।

Read about Guru Arjun Dev ji

Values of Ik Onkar in Sikhism | ਸਿੱਖ ਧਰਮ ਵਿੱਚ ੴ ਦੇ ਮੁੱਲ

Values of Ik Onkar in Sikhism: ਇਹ ਪ੍ਰਤੀਕ ੴ ਇਕ ਓਂਕਾਰ ਦਾ ਉਚਾਰਨ ਕੀਤਾ ਗਿਆ ਪ੍ਰਤੀਕ ਹੈ ਜੋ “ਇੱਕ ਪਰਮ ਹਕੀਕਤ” ਜਾਂ “ਇੱਕ ਪਰਮਾਤਮਾ” ਨੂੰ ਦਰਸਾਉਣ ਲਈ ਵਰਤਿਆ ਜਾਂਦਾ ਹੈ। ਇਹ ਉਹ ਪ੍ਰਤੀਕ ਹੈ ਜੋ ਗੁਰੂ ਗ੍ਰੰਥ ਸਾਹਿਬ ਦੇ ਅਰੰਭ ਵਿੱਚ ਪ੍ਰਗਟ ਹੁੰਦਾ ਹੈ। ਇਹ ਉਹ ਪ੍ਰਤੀਕ ਹੈ ਜੋ ਪਵਿੱਤਰ ਪਾਠ ਨੂੰ ਸ਼ੁਰੂ ਕਰਦਾ ਹੈ ਜੋ ਪਹਿਲਾਂ ਗੁਰੂ ਨਾਨਕ ਦੁਆਰਾ ਲਿਖਿਆ ਗਿਆ ਸੀ। ਏਕ ਓਂਕਾਰ ਦਾ ਅਰਥ ਹੈ “ਰੱਬ ਇੱਕ ਹੈ।”

ਪ੍ਰਤੀਕ ਸਿੱਖ ਧਰਮ ਦਾ ਪ੍ਰਤੀਕ ਹੈ ਅਤੇ ਦੁਨੀਆ ਭਰ ਦੇ ਗੁਰਦੁਆਰਿਆਂ (ਸਿੱਖ ਮੰਦਰਾਂ) ਵਿੱਚ ਪਾਇਆ ਜਾਂਦਾ ਹੈ। ਪ੍ਰਤੀਕ ਸੰਸਕ੍ਰਿਤ OM ਨਾਲ ਕੁਝ ਸਮਾਨਤਾ ਰੱਖਦਾ ਹੈ ਜਿਵੇਂ ਕਿ ਹਿੰਦੂ ਧਰਮ ਵਿੱਚ ਦੇਖਿਆ ਜਾਂਦਾ ਹੈ। ਏਕ ਓਂਕਾਰ ਪਰਮਾਤਮਾ ਦੀ ਏਕਤਾ ਅਤੇ ਏਕਤਾ ਵਿਚ ਸਿੱਖ ਵਿਸ਼ਵਾਸ ਦਾ ਆਧਾਰ ਹੈ। ਏਕ ਓਂਕਾਰ ਸਿੱਖ ਮੂਲ ਮੰਤਰ ਦੀ ਸ਼ੁਰੂਆਤ ਹੈ, ਅਤੇ ਸਿੱਖ ਪਵਿੱਤਰ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਪਹਿਲਾ ਵਾਕੰਸ਼ ਹੈ।

guru nanak dev ji
ik-onkar-symbol

Play Various lyrics of Ik- Onkar

10 lines of Shri Guru Nanak Dev Ji  |ਸ਼੍ਰੀ ਗੁਰੂ ਨਾਨਕ ਦੇਵ ਜੀ ਦੀਆਂ 10 ਪੰਕਤੀਆਂ

10 lines of Shri Guru Nanak Dev Ji: There are 10 lines and facts about Guru Nanak Dev ji which are given below:

1. ਗੁਰੂ ਨਾਨਕ ਦੇਵ ਜੀ ਸਿੱਖਾਂ ਦੇ ਪਹਿਲੇ ਗੁਰੂ ਸਨ।
2. ਨਾਨਕ ਦੇਵ ਜੀ ਦਾ ਜਨਮ ਕਾਰਤਿਕੀ ਪੂਰਨਿਮਾ ਨੂੰ ਇੱਕ ਖੱਤਰੀਕੁਲ ਵਿੱਚ ਰਾਵੀ ਦਰਿਆ ਦੇ ਕੰਢੇ (ਅਜੋਕੇ ਪਾਕਿਸਤਾਨ) ਵਿੱਚ ਸਥਿਤ ਤਲਵੰਡੀ ਨਾਮਕ ਪਿੰਡ ਵਿੱਚ ਹੋਇਆ ਸੀ।
3. ਕੁਝ ਵਿਦਵਾਨਾਂ ਦਾ ਕਹਿਣਾ ਹੈ ਕਿ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ 15 ਅਪ੍ਰੈਲ 1469 ਹੈ।
4. ਨਾਨਕ ਦੇਵ ਜੀ ਦੇ ਪਿਤਾ ਦਾ ਨਾਮ ਮਹਿਤਾ ਕਾਲੂਚੰਦ ਖੱਤਰੀ ਅਤੇ ਮਾਤਾ ਦਾ ਨਾਮ ਤ੍ਰਿਪਤਾ ਦੇਵੀ ਸੀ।
5. ਗੁਰੂ ਨਾਨਕ ਦੇਵ ਜੀ ਦੀ ਇੱਕ ਭੈਣ ਸੀ, ਜਿਸਦਾ ਨਾਮ ਨਾਨਕੀ ਜੀ ਸੀ।
6. ਗੁਰੂ ਨਾਨਕ ਦੇਵ ਜੀ ਦਾ ਵਿਆਹ ਸੋਲ੍ਹਾਂ ਸਾਲ ਦੀ ਉਮਰ ਵਿੱਚ ਗੁਰਦਾਸਪੁਰ ਜ਼ਿਲ੍ਹੇ ਦੇ ਸੁਲੱਖਣੀ ਜੀ ਨਾਲ ਹੋਇਆ ਸੀ।
7. ਨਾਨਕ ਦੇਵ ਜੀ ਦੇ ਦੋ ਪੁੱਤਰ ਸ੍ਰੀਚੰਦ ਅਤੇ ਪੁੱਤਰ ਲਖਮੀਦਾਸ ਜੀ ਸਨ।
8. ਗੁਰੂ ਨਾਨਕ ਦੇਵ ਜੀ ਨੇ 1521 ਤੱਕ ਭਾਰਤ, ਅਫਗਾਨਿਸਤਾਨ, ਫਾਰਸ ਅਤੇ ਅਰਬ ਦਾ ਦੌਰਾ ਕੀਤਾ ਅਤੇ ਨਿਰਾਕਾਰ ਬ੍ਰਾਹਮਣ ਦੀ ਪੂਜਾ ਦਾ ਮਾਰਗ ਦਿਖਾਇਆ।
9. ਗੁਰੂ ਨਾਨਕ ਦੇਵ ਜੀ ਨੇ ਆਪਣੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ ਆਪਣੇ ਚੇਲੇ ਭਾਈ ਲਹਿਣਾ ਨੂੰ ਆਪਣਾ ਉੱਤਰਾਧਿਕਾਰੀ ਘੋਸ਼ਿਤ ਕੀਤਾ, ਜੋ ਬਾਅਦ ਵਿੱਚ ਗੁਰੂ ਅੰਗਦ ਦੇਵ ਦੇ ਨਾਮ ਨਾਲ ਜਾਣਿਆ ਜਾਣ ਲੱਗਾ।
10. 07 ਸਤੰਬਰ 1539 ਈ: ਨੂੰ ਗੁਰੂ ਨਾਨਕ ਦੇਵ ਜੀ ਦਾ ਨਿਵਾਸ ਸੀ।

Guru Nanak Dev Ji FAQ’s

ਸਵਾਲ 1. IK ਓਂਕਾਰ ਨੂੰ ਕਿਸਨੇ ਪੇਸ਼ ਕੀਤਾ?

ਜਵਾਬ: ਗੁਰੂ ਨਾਨਕ ਦੇਵ ਜੀ ਅਤੇ ਗੁਰੂ ਅਰਜੁਨ ਦੇਵ ਜੀ ਨੇ ਇਕ ਓਂਕਾਰ ਨੂੰ ਪੇਸ਼ ਕੀਤਾ।

ਸਵਾਲ 2. ਗੁਰਪੁਰਬ ਕਿਉਂ ਮਨਾਇਆ ਜਾਂਦਾ ਹੈ?

ਜਵਾਬ: ਗੁਰੂ ਨਾਨਕ ਜੈਅੰਤੀ, ਜਿਸ ਨੂੰ ਗੁਰਪੁਰਬ ਵੀ ਕਿਹਾ ਜਾਂਦਾ ਹੈ, ਸਿੱਖ ਧਰਮ ਦੇ ਪੈਰੋਕਾਰਾਂ ਲਈ ਸਭ ਤੋਂ ਮਹੱਤਵਪੂਰਨ ਤਿਉਹਾਰ ਹੈ। ਇਹ ਪਹਿਲੇ ਸਿੱਖ ਗੁਰੂ, ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ।

ਸਵਾਲ 3. ਗੁਰੂ ਨਾਨਕ ਦੇਵ ਜੀ ਦੇ ਹੋਰ ਕਿਹੜੇ ਨਾਮ ਹਨ?

ਜਵਾਬ: ਬਾਬਾ ਨਾਨਕ ਗੁਰੂ ਨਾਨਕ ਦੇਵ ਜੀ ਦਾ ਨਾਮ ਵੀ ਹੈ।

ਸਵਾਲ 4. 5 ਸਭ ਤੋਂ ਮਹੱਤਵਪੂਰਨ ਗੁਰੂ ਕੌਣ ਹਨ?

ਜਵਾਬ: ਗੁਰੂ ਤੇਗ ਬਹਾਦਰ ਜੀ, ਗੁਰੂ ਗੋਬਿੰਦ ਸਿੰਘ ਜੀ, ਗੁਰੂ ਅਰਜੁਨ ਦੇਵ ਜੀ, ਗੁਰੂ ਨਾਨਕ ਦੇਵ ਜੀ, ਗੁਰੂ ਰਾਮਦਾਸ ਜੀ।

 

Guru Nanak Dev Ji - The First Sikh Guru 1469 to 1539_3.1